ਉਤਰਾਖ਼ੰਡ: ਖੜ੍ਹੇ ਟਰੱਕ ’ਚ ਵੱਜੀ ਤੇਜ਼ ਰਫ਼ਤਾਰ ਕਾਰ, ਚਾਰ ਦੀ ਮੌਤ
ਦੇਹਰਾਦੂਨ, 18 ਦਸੰਬਰ- ਉਤਰਾਖੰਡ ਦੇ ਰਿਸ਼ੀਕੇਸ਼ ਵਿਚ ਇਕ ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਚਾਰ ਦੋਸਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਹਰਿਦੁਆਰ ਤੋਂ ਆ ਰਹੀ ਸੀ। ਹਾਦਸੇ ਤੋਂ ਬਾਅਦ ਘਟਨਾ ਸਥਾਨ 'ਤੇ ਹਫੜਾ-ਦਫੜੀ ਮਚ ਗਈ ਅਤੇ ਰਾਹਗੀਰ ਤੁਰੰਤ ਮਦਦ ਲਈ ਦੌੜੇ।
ਘਟਨਾ ਤੋਂ ਪਹਿਲਾਂ ਦਾ ਇਕ ਸੀ.ਸੀ.ਟੀ.ਵੀ. ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿਚ ਕਾਰ ਤੇਜ਼ ਰਫ਼ਤਾਰ ਨਾਲ ਚੱਲਦੀ ਦਿਖਾਈ ਦਿੱਤੀ। ਉਸੇ ਸਮੇਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਮਰਨ ਵਾਲਿਆਂ ਦੀ ਪਛਾਣ ਕੀਤੀ ਜਾ ਰਹੀ ਹੈ।
;
;
;
;
;
;
;
;
;