JALANDHAR WEATHER

ਕੁਲਦੀਪ ਸਿੰਘ ਧਾਲੀਵਾਲ ਹਲਕਾ ਅਜਨਾਲਾ ਦੇ ਜੇਤੂਆਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

 ਅੰਮ੍ਰਿਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਮਦੀ ਪਾਰਟੀ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹਲਕਾ ਅਜਨਾਲਾ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਜੇਤੂ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਜਿੱਤ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਹਲਕਾ ਅਜਨਾਲਾ ਦੀਆਂ 33 ਬਲਾਕ ਸੰਮਤੀਆਂ ‘ਚੋਂ 32 ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਸਾਰੀਆਂ 4 ਸੀਟਾਂ ‘ਤੇ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਨੇ ਵਿਕਾਸ ਦੀ ਨੀਤੀ ਨੂੰ ਵੋਟ ਪਾਈ ਹੈ, ਜਿਸ ਲਈ ਉਹ ਹਲਕਾ ਵਾਸੀਆਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਆਪਣੇ ਪਿੰਡ ‘ਚੋਂ ਹਾਰਨ ‘ਤੇ ਵਿਰੋਧੀਆਂ ਵਲੋਂ ਕੱਸੇ ਜਾ ਰਹੇ ਤੰਨਜ਼ ਦਾ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਕਰਮਭੂਮੀ ਅਜਨਾਲਾ ਹੈ ਤੇ ਉਨ੍ਹਾਂ ਦਾ ਪਿੰਡ ਹਲਕਾ ਰਾਜਾਸਾਾਂਸੀ ਵਿਚ ਹੈ, ਜਿਥੇ ਉਹ ਕੋਈ ਦਖ਼ਲ ਅੰਦਾਜ਼ੀ ਨਹੀਂ ਕਰਦੇ ਹਨ। ਉਨ੍ਹਾਂ ਕਿਹਾ ਕਿ ਧਾਲੀਵਾਲ ਨੇ ਜਿਥੇ ਆਪਣਾ ਕੰਮ ਕੀਤਾ, ਉਥੇ ਉਨ੍ਹਾਂ ਆਪਣੇ ਵਿਰੋਧੀਆਂ ਨੂੰ ਨਿਹੰਗਾਂ ਦੇ ਬਾਟੇ ਵਾਂਗ ਮਾਂਜ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ