JALANDHAR WEATHER

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ 13 ਸੀਟਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ 7, ਆਮ ਆਦਮੀ ਪਾਰਟੀ 5 ਅਤੇ ਕਾਂਗਰਸ 1 ';ਤੇ ਸਫਲ ਰਹੀ

ਸ੍ਰੀ ਮੁਕਤਸਰ ਸਾਹਿਬ ,18 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਕਾਇਮ ਹੋ ਗਈ ਹੈ। ਜ਼ਿਲ੍ਹਾ ਪ੍ਰੀਸ਼ਦ ਦੇ ਜ਼ਿਲ੍ਹੇ ਵਿਚ ਕੁੱਲ 13 ਜ਼ੋਨਾਂ ਵਿਚੋਂ 7 ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ, 5 ਸੀਟਾਂ 'ਤੇ ਆਮ ਆਦਮੀ ਪਾਰਟੀ ਅਤੇ 1 ਸੀਟ 'ਤੇ ਕਾਂਗਰਸ ਸਫਲ ਰਹੀ ਹੈ। ਇਸ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ ਹੋ ਗਿਆ ਹੈ। ਇਸ ਤਰ੍ਹਾਂ ਹੀ ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੀਆਂ 20 ਸੀਟਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ ਨੇ 17 ਸੀਟਾਂ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਜਦ ਕਿ ਆਮ ਆਦਮੀ ਪਾਰਟੀ ਨੂੰ ਸਿਰਫ 3 ਸੀਟਾਂ ਮਿਲੀਆਂ ਹਨ ਅਤੇ ਕਾਂਗਰਸ ਪਾਰਟੀ ਦਾ ਖਾਤਾ ਨਹੀਂ ਖੁੱਲ੍ਹਿਆ। ਇਸ ਤਰ੍ਹਾਂ ਹੀ ਪੰਚਾਇਤ ਸੰਮਤੀ ਲੰਬੀ ਦੇ 25 ਜ਼ੋਨਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ ਨੇ 20 ਸੀਟਾਂ ਜਿੱਤ ਕੇ ਲੰਬੀ ਹਲਕੇ ਵਿਚ ਆਪਣੀ ਸਰਦਾਰੀ ਕਾਇਮ ਕੀਤੀ, ਅਤੇ ਆਮ ਆਦਮੀ ਪਾਰਟੀ ਨੂੰ ਮਹਿਜ 4 ਸੀਟਾਂ ਹੀ ਮਿਲੀਆਂ ਅਤੇ ਕਾਂਗਰਸ ਪਾਰਟੀ 1 ਸੀਟ 'ਤੇ ਹੀ ਸਿਮਟ ਕੇ ਰਹਿ ਗਈ। ਜਦ ਕਿ ਗਿੱਦੜਬਾਹਾ ਹਲਕੇ ਵਿਚ ਕੁੱਲ 25 ਜ਼ੋਨਾਂ ਵਿਚੋਂ ਆਮ ਆਦਮੀ ਪਾਰਟੀ ਨੇ 14, ਕਾਂਗਰਸ ਪਾਰਟੀ ਨੇ 8 ਅਤੇ ਸ਼੍ਰੋਮਣੀ ਅਕਾਲੀ ਦਲ ਨੇ 3 ਸੀਟਾਂ 'ਤੇ ਜਿੱਤ ਹਾਸਿਲ ਕੀਤੀ। ਇਸ ਤਰ੍ਹਾਂ ਹੀ ਮਲੋਟ ਬਲਾਕ ਦੀ ਪੰਚਾਇਤ ਸੰਮਤੀ ਵਿਚ ਕੁਲ 25 ਜ਼ੋਨਾਂ ਵਿਚੋਂ ਆਮ ਆਦਮੀ ਪਾਰਟੀ 17 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਸਾਹਮਣੇ ਆਈ, ਸ਼੍ਰੋਮਣੀ ਅਕਾਲੀ ਦਲ ਨੇ 8 ਸੀਟਾਂ 'ਤੇ ਜਿੱਤ ਹਾਸਿਲ ਕੀਤੀ, ਜਦ ਕਿ ਕਾਂਗਰਸ ਪਾਰਟੀ ਨੂੰ ਸਿਰਫ 1 ਸੀਟ ਮਿਲੀ। ਇਸ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਤੇ ਅਕਾਲੀ ਦਲ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਗ੍ਰਹਿ ਵਿਖੇ ਪਹੁੰਚ ਕੇ ਹਾਰ ਪਹਿਨਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ