JALANDHAR WEATHER

ਬੰਗਲਾਦੇਸ਼ ਵਿਚ ਹਸੀਨਾ ਵਿਰੋਧੀ ਨੇਤਾ ਉਸਮਾਨ ਹਾਦੀ ਦੀ ਮੌਤ

ਢਾਕਾ, 19 ਦਸੰਬਰ-ਬੰਗਲਾਦੇਸ਼ ਵਿਚ ਸ਼ੇਖ ਹਸੀਨਾ ਦੇ ਵਿਰੋਧੀ ਧਿਰ ਨੇਤਾ ਉਸਮਾਨ ਹਾਦੀ ਦੀ ਵੀਰਵਾਰ ਰਾਤ ਮੌਤ ਹੋ ਗਈ। ਉਨ੍ਹਾਂ ਦੀ ਮੌਤ ਨਾਲ ਬੰਗਲਾਦੇਸ਼ ਵਿਚ ਸਥਿਤੀ ਹੋਰ ਵੀ ਵਿਗੜ ਗਈ ਹੈ, ਜਿਸ ਕਾਰਨ ਕਈ ਥਾਵਾਂ 'ਤੇ ਹਿੰਸਾ ਭੜਕ ਗਈ ਹੈ। ਪ੍ਰਦਰਸ਼ਨਕਾਰੀਆਂ ਨੇ ਦੇਸ਼ ਦੇ ਸਭ ਤੋਂ ਵੱਡੇ ਅਖ਼ਬਾਰਾਂ, ਡੇਲੀ ਸਟਾਰ ਅਤੇ ਪ੍ਰੋਥਮ ਆਲੋ ਦੇ ਦਫ਼ਤਰਾਂ ਵਿਚ ਜ਼ਬਰਦਸਤੀ ਦਾਖਲ ਹੋ ਕੇ ਭੰਨਤੋੜ ਕੀਤੀ ਅਤੇ ਉਨ੍ਹਾਂ ਨੂੰ ਅੱਗ ਲਗਾ ਦਿੱਤੀ। ਅੱਗ ਲੱਗਣ ਤੋਂ ਬਾਅਦ ਲਗਭਗ 25 ਪੱਤਰਕਾਰ ਅੰਦਰ ਫਸ ਗਏ ਸਨ ਅਤੇ ਬਾਅਦ ਵਿਚ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

ਹਾਦੀ 2024 ਦੇ ਵਿਦਿਆਰਥੀ ਅੰਦੋਲਨ ਦੇ ਪ੍ਰਮੁੱਖ ਨੇਤਾਵਾਂ ਵਿਚੋਂ ਇੱਕ ਸੀ। 12 ਦਸੰਬਰ ਨੂੰ ਢਾਕਾ ਵਿਚ ਚੋਣ ਪ੍ਰਚਾਰ ਕਰਦੇ ਸਮੇਂ ਉਨ੍ਹਾਂ ਦੇ ਸਿਰ ਵਿਚ ਗੋਲੀ ਮਾਰ ਦਿੱਤੀ ਗਈ ਸੀ। ਉਨ੍ਹਾਂ ਨੂੰ ਨੇੜਲੇ ਹਸਪਤਾਲਾਂ ਵਿਚ ਲਿਜਾਇਆ ਗਿਆ, ਜਿਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਹਮਲੇ ਤੋਂ ਕੁਝ ਘੰਟੇ ਪਹਿਲਾਂ ਉਸਮਾਨ ਹਾਦੀ ਨੇ ਗ੍ਰੇਟਰ ਬੰਗਲਾਦੇਸ਼ ਦਾ ਇਕ ਨਕਸ਼ਾ ਸਾਂਝਾ ਕੀਤਾ ਸੀ, ਜਿਸ ਵਿਚ ਭਾਰਤੀ ਖੇਤਰ (7 ਭੈਣਾਂ) ਸ਼ਾਮਿਲ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ