ਚੰਗੀਆਂ ਨੀਤੀਆਂ ਨਹੀਂ ਦੇਖਦੀਆਂ ਸੀਮਾਵਾਂ- ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ, 19 ਦਸੰਬਰ- 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਅੱਜ ਹਰਿਆਣਾ ਵਿਧਾਨ ਸਭਾ ਵਿਚ ਵੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਲੋਕ ਭਲਾਈ ਕੰਮਾਂ ਬਾਰੇ ਚਰਚਾ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ 'ਜਿਸਕਾ ਖੇਤ, ਉਸਦੀ ਰੇਤ' ਨੀਤੀ ਨੇ ਪੰਜਾਬ ਦੇ ਕਿਸਾਨਾਂ ਨੂੰ ਹੱਕ ਦਿੱਤੇ ਹਨ ਅਤੇ ਮਾਫ਼ੀਆ 'ਤੇ ਲਗਾਮ ਲਗਾਈ ਹੈ। ਉਨ੍ਹਾਂ ਕਿਹਾ ਕਿ ਚੰਗੀਆਂ ਨੀਤੀਆਂ ਸਰਹੱਦਾਂ ਨਹੀਂ ਦੇਖਦੀਆਂ ਤੇ ਹੁਣ ਦੂਜੇ ਰਾਜ ਵੀ ਪੰਜਾਬ ਮਾਡਲ ਅਪਣਾਉਣ ਦੀ ਗੱਲ ਕਰ ਰਹੇ ਹਨ।
;
;
;
;
;
;
;
;