ਪੰਜਾਬ ’ਚ ਅੱਜ ਤੇ ਕੱਲ੍ਹ ਪਵੇਗੀ ਸੰਘਣੀ ਧੁੰਦ- ਮੌਸਮ ਵਿਭਾਗ
ਚੰਡੀਗੜ੍ਹ, 20 ਦਸੰਬਰ- ਅੱਜ ਪੰਜਾਬ ਅਤੇ ਚੰਡੀਗੜ੍ਹ ਲਈ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਪੂਰੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ 22 ਦਸੰਬਰ ਤੱਕ ਮੀਂਹ ਵੀ ਪੈ ਸਕਦਾ ਹੈ। ਇਸ ਦੌਰਾਨ ਦਿਨ ਅਤੇ ਰਾਤ ਦੋਵਾਂ ਵਿਚ ਤਾਪਮਾਨ ਤੇਜ਼ੀ ਨਾਲ ਘਟਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਵਿਚ ਸੂਬੇ ਦਾ ਘੱਟੋ-ਘੱਟ ਤਾਪਮਾਨ 1.2 ਡਿਗਰੀ ਘੱਟ ਗਿਆ ਹੈ, ਜਿਸ ਨਾਲ ਠੰਢ ਹੋਰ ਤੇਜ਼ ਹੋ ਜਾਵੇਗੀ।
;
;
;
;
;
;
;
;