JALANDHAR WEATHER

ਘਰ ਨੂੰ ਜਾ ਰਹੀ ਲੜਕੀ ਦੀ ਗੋਲੀਆਂ ਮਾਰ ਕੇ ਹੱਤਿਆ

ਤਰਨ ਤਾਰਨ, 20 ਦਸੰਬਰ (ਹਰਿੰਦਰ ਸਿੰਘ) — ਤਰਨ ਤਾਰਨ ਦੇ ਨਜ਼ਦੀਕੀ ਪੈਂਦੀਆਂ ਰਸੂਲਪੁਰ ਨਹਿਰਾਂ ਤੋਂ ਸੈਲੂਨ ਤੋਂ ਵਾਪਿਸ ਘਰ ਨੂੰ ਜਾਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀ ਇਕ ਲੜਕੀ ਦੀ 2 ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਡੀ.ਐੱਸ.ਪੀ.(ਡੀ) ਜਗਜੀਤ ਸਿੰਘ, ਡੀ.ਐੱਸ.ਪੀ. ਗੋਇੰਦਵਾਲ ਅਤੁਲ ਸੋਨੀ, ਐੱਸ.ਐੱਚ.ਓ. ਸਦਰ ਗੁਰਚਰਨ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਗਏ। ਮੰਗਲ ਸਿੰਘ ਵਾਸੀ ਬਨਵਾਲੀਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੀ ਲੜਕੀ ਨਵਰੂਪ ਕੌਰ (24) ਨੇ ਬੀ.ਏ. ਪਾਸ ਕੀਤੀ ਹੋਈ ਹੈ ਅਤੇ ਕੰਪਿਊਟਰ ਦਾ ਡਿਪਲੋਮਾ ਵੀ ਕੀਤਾ ਹੋਇਆ ਹੈ। ਨੌਕਰੀ ਨਾ ਮਿਲਣ ਕਾਰਨ ਉਸਨੇ ਤਰਨ ਤਾਰਨ ਵਿਖੇ ਕੁਝ ਦਿਨ ਪਹਿਲਾਂ ਹੀ ਸੈਲੂਨ ’ਤੇ ਜਾਣਾ ਸ਼ੁਰੂ ਕੀਤਾ ਸੀ। ਸ਼ਨੀਵਾਰ ਨੂੰ ਸ਼ਾਮ 5 ਵਜੇ ਦੇ ਕਰੀਬ ਉਹ ਤਰਨ ਤਾਰਨ ਤੋਂ ਘਰ ਨੂੰ ਵਾਪਿਸ ਆ ਰਹੀ ਸੀ ਅਤੇ ਰਸੂਲਪੁਰ ਨਹਿਰਾਂ ਤੋਂ ਬੱਸ ਤੋਂ ਉਤਰ ਕੇ ਪਿੰਡ ਬਨਵਾਲੀਪੁਰ ਜਾਣ ਲਈ ਆਟੋ ਰਿਕਸ਼ੇ ਦੀ ਉਡੀਕ ਕਰ ਰਹੀ ਸੀ। ਇਸੇ ਦੌਰਾਨ ਉਥੇ ਆਏ 2 ਵਿਅਕਤੀਆਂ ਵਿਚੋਂ ਇਕ ਵਿਅਕਤੀ ਨੇ ਉਸਦੀ ਲੜਕੀ ਦੇ ਸਿਰ ਵਿਚ ਗੋਲੀ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਉਸ ਦੀ ਲੜਕੀ ਨਵਰੂਪ ਕੌਰ ਨੂੰ ਨਾਜ਼ੁਕ ਹਾਲਤ ਵਿਚ ਪਹਿਲਾਂ ਗੁਰੂ ਨਾਨਕ ਦੇਵ ਸੁਪਰਸਪੈਸਲਿਸਟ ਹਸਪਤਾਲ ਵਿਖੇ ਲਿਆਂਦਾ ਗਿਆ ਅਤੇ ਬਾਅਦ ਵਿਚ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਭੇਜ ਦਿੱਤਾ ਗਿਆ। ਨਵਰੂਪ ਕੌਰ ਦੇ ਪਿਤਾ ਮੰਗਲ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਦੇ ਸਿਰ ਵਿਚ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਪਿੰਡ ਦੇ ਅਰਜਨ ਨਾਮਕ ਵਿਅਕਤੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਡੀ.ਐੱਸ.ਪੀ.(ਡੀ) ਜਗਜੀਤ ਸਿੰਘ, ਡੀ.ਐੱਸ.ਪੀ. ਗੋਇੰਦਵਾਲ ਅਤੁਲ ਸੋਨੀ ਨੇ ਹਸਪਤਾਲ ਵਿਖੇ ਪਹੁੰਚ ਕੇ ਸਾਰੀ ਘਟਨਾ ਦਾ ਜਾਇਜਾ ਲਿਆ। ਉਨ੍ਹਾਂ ਦੱਸਿਆ ਕਿ ਸਾਰੇ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਇਲਾਕੇ ਵਿਚ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ