ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਏ
ਕੋਟਲੀ ਸੂਰਤ ਮੱਲੀ (ਬਟਾਲਾ), 21 ਦਸੰਬਰ (ਕੁਲਦੀਪ ਸਿੰਘ ਨਾਗਰਾ) - ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਕਸਬਾ ਕੋਟਲੀ ਸੂਰਤ ਮਲੀ ਦੀਆਂ ਸੰਗਤਾਂ ਵੱਲੋਂ ਪੂਰੀ ਸ਼ਰਧਾ ਭਾਵਨਾ ਤੇ ਪ੍ਰੇਮ ਸਹਿਤ ਮਨਾਇਆ ਗਿਆ ਤੇ ਵੱਡੀ ਗਿਣਤੀ ਸੰਗਤਾਂ ਨੇ ਇਲਾਹੀ ਗੁਰਬਾਣੀ ਦੇ ਜਾਪ ਕਰਦਿਆਂ ਸਮਾਗਮਾਂ ਚ ਹਾਜ਼ਰੀ ਭਰੀ। ਸ਼ਹੀਦੀ ਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਉਪਰੰਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਏ ਗਏ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਇਲਾਹੀ ਗੁਰਬਾਣੀ ਦੇ ਜਾਪ ਕਰਦਿਆਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੀ ਸ਼ਹੀਦੀ ਨੂੰ ਯਾਦ ਕੀਤਾ ਵੱਖ ਵੱਖ ਜਥਿਆਂ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ । ਰਸਤੇ ਵਿਚ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ਤੇ ਸੰਗਤਾਂ ਨੇ ਵੱਡਾ ਸਵਾਗਤ ਕਰਦਿਆਂ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਲਈ ਵੱਖ ਵੱਖ ਪਕਵਾਨਾਂ ਦੇ ਅਟੁੱਟ ਲੰਗਰ ਲਗਾਏ। ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨਗਰ ਕੀਰਤਨ ਅੱਗੇ ਨਤਮਸਤਕ ਹੋਈਆਂ।
;
;
;
;
;
;
;
;