ਉੱਤਰ ਪ੍ਰਦੇਸ਼:ਮਿੱਟੀ ਨਾਲ ਭਰੇ ਟਰੱਕ ਨਾਲ ਟਕਰਾਈ ਕਾਰ, ਚਾਰ ਦੀ ਮੌਤ
ਲਖਨਊ, 22 ਦਸੰਬਰ- ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਵਿਚ ਇਕ ਵੱਡਾ ਸੜਕ ਹਾਦਸਾ ਵਾਪਰਿਆ। ਐਤਵਾਰ ਦੇਰ ਰਾਤ ਨੰਗਲ-ਚਾਂਦਕ ਸੜਕ 'ਤੇ ਧੁੰਦ ਕਾਰਨ ਇਕ ਤੇਜ਼ ਰਫ਼ਤਾਰ ਕਾਰ ਮਿੱਟੀ ਨਾਲ ਭਰੇ ਟਰੱਕ ਨਾਲ ਪਿੱਛੇ ਤੋਂ ਟਕਰਾ ਗਈ। ਇਸ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਤੇ ਕਾਰ ਨੂੰ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ।
;
;
;
;
;
;
;
;