JALANDHAR WEATHER

ਪੁਲਿਸ ਵਲੋਂ ਦੋ ਮੋਟਰਸਾਈਕਲ ਚੋਰ ਗ੍ਰਿਫ਼ਤਾਰ, ਦੋ ਚੋਰੀ ਦੇ ਮੋਟਰਸਾਈਕਲ ਵੀ ਬਰਾਮਦ

ਰਾਮ ਤੀਰਥ (ਅੰਮ੍ਰਿਤਸਰ), 22 ਦਸੰਬਰ (ਧਰਵਿੰਦਰ ਸਿੰਘ ਔਲਖ) - ਥਾਣਾ ਲੋਪੋਕੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਦੋ ਮੋਟਰਸਾਈਕਲ ਚੋਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਦੋਸ਼ੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਲਾਲ ਸਿੰਘ, ਵਾਸੀ ਪਿੰਡ ਚੱਕ ਡੋਗਰਾਂ ਅਤੇ ਮਲਕੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਅਵਾਣ ਵਸਾਉ, ਥਾਣਾ ਭਿੰਡੀ ਸੈਦਾਂ ਵਜੋਂ ਹੋਈ ਹੈ, ਜਿਨਾਂ ਪਾਸੋਂ ਦੋ ਚੋਰੀ ਦੇ ਮੋਟਰਸਾਈਕਲ ਵੀ ਬਰਾਮਦ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਰਾਮ ਤੀਰਥ ਦੇ ਇੰਚਾਰਜ ਜੋਗਿੰਦਰ ਸਿੰਘ ਬੰਬ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ ਵਿਚ ਭਾਰਤ ਮਾਲਾ ਪੁੱਲ, ਰਾਮ ਤੀਰਥ ਰੋਡ ਮੌਜੂਦ ਸੀ ਕਿ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਉਕਤ ਦੋਵੇਂ ਦੋਸ਼ੀ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦੇ ਹਨ। ਜਿਸ ਸੰਬੰਧੀ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਵਲੋਂ ਨਾਕਾਬੰਦੀ ਕਰਕੇ ਬੜੀ ਸਾਵਧਾਨੀ ਨਾਲ ਚੈਕਿੰਗ ਕੀਤੀ ਗਈ, ਜਿਸ ਦੌਰਾਨ ਦੋਵੇਂ ਦੋਸ਼ੀਆਂ ਨੂੰ ਦੋ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕਰ ਲਿਆ ਗਿਆ। ਉਕਤ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਂਦੇ ਹੋਏ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਤਫ਼ਤੀਸ਼ ਜਾਰੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ