ਜੰਮੂ ਕਸ਼ਮੀਰ ’ਚ ਸੁਰੱਖਿਆ ਬਲਾਂ ਵਲੋਂ ਵੱਡੇ ਪੱਧਰ ’ਤੇ ਚਲਾਇਆ ਗਿਆ ਤਲਾਸ਼ੀ ਅਭਿਆਨ
ਸ੍ਰੀਨਗਰ, 23 ਦਸੰਬਰ- ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਵਲੋਂ ਘੁਸਪੈਠ ਦੀਆਂ ਮਿਲੀਆਂ ਖ਼ਬਰਾਂ ਵਿਚਕਾਰ ਸੁਰੱਖਿਆ ਏਜੰਸੀਆਂ ਨੇ ਇਕ ਵੱਡਾ ਕਦਮ ਚੁੱਕਿਆ ਹੈ। ਫੌਜ, ਬੀ.ਐਸ.ਐਫ਼. ਅਤੇ ਜੰਮੂ-ਕਸ਼ਮੀਰ ਪੁਲਿਸ ਸਰਹੱਦੀ ਖੇਤਰਾਂ ਵਿਚ ਅੱਤਵਾਦੀਆਂ ਦੀ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਸਾਂਝੇ ਤੌਰ 'ਤੇ ਇਕ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਇਹ ਤਲਾਸ਼ੀ ਸਰਹੱਦੀ ਖੇਤਰ ਦੇ ਨਾਲ ਲੱਗਦੇ 80 ਤੋਂ ਵੱਧ ਪਿੰਡਾਂ ਵਿਚ ਕੀਤੀ ਜਾ ਰਹੀ ਹੈ।
ਅਧਿਕਾਰੀਆਂ ਦੇ ਅਨੁਸਾਰ ਖੁਫ਼ੀਆ ਜਾਣਕਾਰੀ ਤੋਂ ਪਤਾ ਲੱਗਾ ਕਿ ਅੱਤਵਾਦੀ ਸੰਗਠਨ ਸੰਘਣੀ ਧੁੰਦ, ਠੰਢੇ ਮੌਸਮ ਅਤੇ ਮੁਸ਼ਕਿਲ ਇਲਾਕਿਆਂ ਦਾ ਫਾਇਦਾ ਚੁੱਕ ਕੇ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਇਸ ਦੇ ਮੱਦੇਨਜ਼ਰ ਇਹ ਵੱਡਾ ਅਭਿਆਨ ਸ਼ੁਰੂ ਕੀਤਾ ਗਿਆ ਹੈ।
;
;
;
;
;
;
;
;