ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਪਟਿਆਲਾ, 23 ਦਸੰਬਰ, (ਅਮਨਦੀਪ ਸਿੰਘ/ਧਰਮਿੰਦਰ ਸਿੰਘ)- ਪਟਿਆਲਾ ਦੇ ਸਕੂਲਾਂ ਨੂੰ ਅੱਜ ਬੰਬ ਨਾਲ ਉਡਾਣ ਦੀ ਧਮਕੀ ਮਿਲੀ ਹੈ।ਸਕੂਲ ਪ੍ਰਬੰਧਕਾਂ ਨੂੰ ਈ. ਮੇਲ ਰਾਹੀਂ ਧਮਕੀ ਦਿੱਤੀ ਗਈ ਹੈ। ਇਹ ਖ਼ਬਰ ਸੁਣਦਿਆਂ ਹੀ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਅਲਰਟ ਹੋ ਗਿਆ ਹੈ। ਸਕੂਲ ਪ੍ਰਬੰਧਕਾਂ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਹੈ। ਅੱਜ ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਇਕ ਈ.ਮੇਲ ਵੱਖ-ਵੱਖ ਸਕੂਲਾਂ ਨੂੰ ਭੇਜਿਆ ਗਿਆ ਸੀ। ਇਸ ਤੋਂ ਬਾਅਦ ਪੁਲਿਸ ਵਲੋਂ ਸਕੂਲਾਂ ਵਿਚ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ। ਇਸ ਧਮਕੀ ਭਰੇ ਈ.ਮੇਲ. ਵਿਚ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਦੇ ਵਿਚਕਾਰ ਬੰਬ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਹੈ।
ਇਹ ਧਿਆਨ ਦੇਣ ਯੋਗ ਹੈ ਕਿ ਪਹਿਲਾਂ ਅੰਮ੍ਰਿਤਸਰ ਅਤੇ ਜਲੰਧਰ ਦੇ ਨਾਮਵਰ ਸਕੂਲਾਂ ਨੂੰ ਧਮਕੀ ਭਰੇ ਈ.ਮੇਲ ਮਿਲੇ ਸਨ। ਸਕੂਲ ਪ੍ਰਬੰਧਨ ਨੂੰ ਇਹ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਸਕੂਲ ਬੰਦ ਕਰ ਦਿੱਤੇ ਗਏ ਸਨ। ਜ਼ਿਲ੍ਹੇ ਦੇ ਐਸ. ਐਸ. ਪੀ. ਵਰੁਣ ਸ਼ਰਮਾ ਨੇ ਕਿਹਾ ਕਿ ਮਾਮਲਾ ਧਿਆਨ ਵਿਚ ਆਇਆ ਹੈ ਅਤੇ ਪੁਲਿਸ ਟੀਮਾਂ ਵਲੋਂ ਜਾਂਚ ਕਰਨ ਦੇ ਨਾਲ ਸਕੂਲਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ।
;
;
;
;
;
;
;
;
;