ਜ਼ਮਾਨਤ 'ਤੇ ਜੇਲ੍ਹ 'ਚੋਂ ਰਿਹਾਅ ਹੋਏ ਅਕਾਲੀ ਆਗੂ ਨਰਦੇਵ ਸਿੰਘ ਬੌਬੀ ਮਾਨ , ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਹੋਏ ਨਤਮਸਤਕ
ਗੁਰੂ ਹਰ ਸਹਾਏ (ਫ਼ਿਰੋਜ਼ਪੁਰ) , 23 ਦਸੰਬਰ (ਹਰਚਰਨ ਸਿੰਘ ਸੰਧੂ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜਨ ਵਾਲੇ ਅਕਾਲੀ ਆਗੂ ਨਰਦੇਵ ਸਿੰਘ ਬੌਬੀ ਮਾਨ ਜੋ ਪੰਚਾਇਤ ਚੋਣਾਂ ਦੌਰਾਨ ਹਿੰਸਕ ਝੜਪ ਨਾਲ ਸੰਬੰਧਿਤ ਇਕ ਮਾਮਲੇ ਪਿਛਲੇ ਸਾਢੇ 3 ਮਹੀਨਿਆਂ ਤੋਂ ਕਪੂਰਥਲਾ ਦੀ ਜੇਲ੍ਹ ਵਿਚ ਸਨ। ਉਨ੍ਹਾਂ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜ਼ਮਾਨਤ ਦੇ ਦਿੱਤੀ ਗਈ।
ਇਸ ਮੌਕੇ 'ਤੇ ਅਕਾਲੀ ਆਗੂ ਨਰਦੇਵ ਸਿੰਘ ਬੌਬੀ ਮਾਨ ਜੇਲ੍ਹ 'ਚੋਂ ਰਿਹਾਅ ਹੋ ਕੇ ਆਪਣੇ ਪਿੰਡ ਚੱਕ ਸੁਹੇਲੇ ਵਾਲਾ ਜਾਣ ਤੋਂ ਪਹਿਲਾਂ ਫਿਰੋਜ਼ਪੁਰ-ਫ਼ਾਜ਼ਿਲਕਾ ਰੋਡ 'ਤੇ ਪਿੰਡ ਹਾਮਦ, ਪਿੰਡ ਗੁਦੜ ਢੰਡੀ ਨਜ਼ਦੀਕ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਨਤਮਸਤਕ ਹੋਏ। ਅਕਾਲੀ ਆਗੂ ਬੌਬੀ ਮਾਨ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਇਸ ਮੌਕੇ 'ਤੇ ਉਨ੍ਹਾਂ ਦੇ ਸਵਾਗਤ ਲਈ ਵੱਡੀ ਗਿਣਤੀ 'ਚ ਜੁੜੇ ਸਮੱਰਥਕਾਂ ਨੇ ਸਵਾਗਤ ਕੀਤਾ।ਇਸ ਮੌਕੇ 'ਤੇ ਅਕਾਲੀ ਆਗੂ ਹਰਪਿੰਦਰ ਸਿੰਘ ਮਾਨ ਸਮੇਤ ਹਲਕਾ ਗੁਰੂ ਹਰ ਸਹਾਏ ਦੇ ਪਿੰਡਾਂ ਤੋਂ ਅਕਾਲੀ ਵਰਕਰ ਵੀ ਹਾਜ਼ਰ ਸਨ। ਅਕਾਲੀ ਆਗੂ ਨਰਦੇਵ ਸਿੰਘ ਬੌਬੀ ਮਾਨ ਨੇ ਕਿਹਾ ਕਿ ਉਹ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦੇ ਹਨ , ਜਿਨ੍ਹਾਂ ਦੀ ਅਪਾਰ ਕਿਰਪਾ ਸਦਕਾ ਉਨ੍ਹਾਂ ਨੂੰ ਮਾਣਯੋਗ ਅਦਾਲਤ ਨੇ ਜ਼ਮਾਨਤ ਦੇ ਕੇ ਸੱਚਾਈ ਲਈ ਰਾਹ ਪੱਧਰਾ ਕੀਤਾ ਹੈ।
;
;
;
;
;
;
;
;