JALANDHAR WEATHER

ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ 10 ਸਾਲ ਪਹਿਲਾਂ ਆੜ੍ਹਤੀਆ ਕਤਲ ਕੇਸ ਦਾ ਅੱਠਵਾਾਂ ਦੋਸ਼ੀ

ਜਲੰਧਰ, 24 ਦਸੰਬਰ- ਜਲੰਧਰ ਦਿਹਾਤੀ ਦੀ ਗੁਰਾਇਆ ਪੁਲਿਸ ਨੇ 10 ਸਾਲ ਪਹਿਲਾਂ ਗੁਰਾਇਆ ਦੇ ਪਿੰਡ ਢੇਸੀਆਂ ਕਾਹਨਾ ਵਿਖੇ ਹੋਏ ਕਤਲ ਕੇਸ ਵਿਚ ਲੋੜੀਂਦੇ ਅੱਠਵੇਂ ਦੋਸ਼ੀ ਨੂੰ ਪ੍ਰੋਡਕਸ਼ਨ ਵਰੰਟ ’ਤੇ ਲਿਆ ਕੇ ਉਸ ਦੀ ਗ੍ਰਿਫ਼ਤਾਰੀ ਦਿਖਾਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਗੁਰਾਇਆ ਸਿਕੰਦਰ ਸਿੰਘ ਵਿਰਕ ਨੇ ਦੱਸਿਆ ਸਾਲ 2015 ਵਿਚ ਢੇਸੀਆ ਕਾਹਨਾਂ ਪਿੰਡ ਦੇ ਆੜਤੀਆ ਨਰਿੰਦਰ ਸਿੰਘ ਨਿੰਦਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿਚ ਪੁਲਿਸ ਵਲੋਂ 8 ਲੋਕਾਂ ਦੇ ਖ਼ਿਲਾਫ਼ ਕਤਲ ਸਮੇਤ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿਚ ਸੱਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜਿਨ੍ਹਾਂ ਨੂੰ ਸਜ਼ਾ ਵੀ ਹੋ ਗਈ ਹੈ। ਇਸ ਮਾਮਲੇ ’ਚ ਭੁਪਿੰਦਰ ਸਿੰਘ ਉਰਫ਼ ਭਿੰਦਾ ਵਾਸੀ ਡਵਿੰਡਾ ਹਰਿਆਣਾ ਜ਼ਿਲ੍ਹਾ ਹੁਸ਼ਿਆਰਪੁਰ ਭਗੌੜਾ ਚੱਲਿਆ ਆ ਰਿਹਾ ਸੀ, ਜੋ ਰਾਜਸਥਾਨ ਦੀ ਜੇਲ੍ਹ ਵਿਚ ਬੰਦ ਸੀ, ਜਿਸ ਨੂੰ ਪ੍ਰੋਡਕਸ਼ਨ ਵਰੰਟ ’ਤੇ ਲਿਆ ਕੇ ਉਸ ਦੀ ਗ੍ਰਿਫ਼ਤਾਰੀ ਪਾਈ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ