JALANDHAR WEATHER

ਬੀਐਸਐਫ ਦੇ ਟੀ-20 ਕ੍ਰਿਕਟ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਮੌਕੇ ਪੁਲਿਸ ਕਮਿਸ਼ਨਰ ਅਤੇ ਡੀਆਈਜੀ ਨੇ ਜੇਤੂ ਟੀਮਾਂ ਨੂੰ ਵੰਡੇ ਇਨਾਮ

ਅਟਾਰੀ (ਅੰਮ੍ਰਿਤਸਰ), 24 ਦਸੰਬਰ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਬੀ.ਐਸ.ਐਫ. ਹੈਡ ਕੁਆਰਟਰ ਖਾਸਾ ਅੰਮ੍ਰਿਤਸਰ ਦੀ ਖੇਡ ਗਰਾਊਂਡ ਵਿਖੇ ਸੀਮਾ ਸੁਰੱਖਿਆ ਬਲ ਦੀ 168 ਬਟਾਲੀਅਨ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਰਾਜਾਂ ਦੀਆਂ 12 ਕ੍ਰਿਕਟ ਟੀਮਾਂ ਵਲੋਂ ਹਿੱਸਾ ਲਿਆ ਗਿਆ । ਪਹਿਲੇ, ਦੂਸਰੇ ਅਤੇ ਤੀਸਰੇ ਨੰਬਰ ਤੇ ਆਉਣ ਵਾਲੀਆਂ ਟੀਮਾਂ ਅਤੇ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਚੀਫ ਗੈਸਟ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਬੀਐਸਐਫ ਹੈਡ ਕੁਆਰਟਰ ਅੰਮ੍ਰਿਤਸਰ ਦੇ ਡੀਆਈਜੀ ਐਸਐਸਚੰਦੇਲ ਵਲੋਂ ਟਰਾਫੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਵਾਨਾਂ ਨੂੰ ਵਿਜੇ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਖੇਡਾਂ ਵਿਚ ਹੋਰ ਵਧੀਆ ਪ੍ਰਦਰਸ਼ਨ ਕਰਕੇ ਬੀਐਸਐਫ ਦਾ ਨਾਮ ਰੋਸ਼ਨ ਕਰਨ ਅਤੇ ਤਰੱਕੀ ਵੱਲ ਵਧਣ ਲਈ ਕਿਹਾ। ਡੀਆਈਜੀ ਐਸ.ਐਸ. ਚੰਦੇਲ ਨੇ ਕਿਹਾ ਕਿ ਵਿਜੇ ਦਿਵਸ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਨੌਜਵਾਨਾਂ ਦਾ ਖੇਡਾਂ ਪ੍ਰਤੀ ਉਤਸ਼ਾਹਹ ਵਧਾਉਣ ਲਈ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬੀਐਸਐਫ ਦੇ ਖਾਸਾ ਸੈਕਟਰ ਹੈਡ ਕੁਆਰਟਰ ਦੇ ਖੇਡ ਮੈਦਾਨ ਵਿਚ ਪਹਿਲੀ ਵਾਰ ਪਹਿਲੇ ਇੰਟਰ ਫਰੰਟੀਅਰ ਟੀ- 20 ਕ੍ਰਿਕਟ ਟੂਰਨਾਮੈਂਟ 2025 ਦੀ ਸ਼ੁਰੂਆਤ 16 ਦਸੰਬਰ ਨੂੰ ਕੀਤੀ ਗਈ ਸੀ, ਜਿਸ ਦੇ ਅੱਜ ਫਾਈਨਲ ਮੁਕਾਬਲੇ ਕਰਵਾਏ ਗਏ ਅਤੇ ਖਿਡਾਰੀਆਂ ਨੂੰ ਇਨਾਮ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਵੱਖ-ਵੱਖ ਸੀਮਾ ਸੁਰੱਖਿਆ ਬਲ ਦੀਆਂ ਬਟਾਲੀਅਨ ਅਤੇ ਅਕੈਡਮੀ ਤੋਂ ਟੀ-20 ਦੇ ਖਿਡਾਰੀ ਪਹੁੰਚੇ ਸਨ। ਇਸ ਤੋਂ ਬਾਅਦ ਬੈਸਟ ਖਿਡਾਰੀਆਂ ਦੀ ਚੋਣ ਕਰਕੇ ਆਲ ਇੰਡੀਆ ਟੀ-20 ਟੀਮ ਬਣਾਈ ਜਾਏਗੀ ਜੋ ਆਲ ਇੰਡੀਆ ਪੁਲਿਸ ਦੇ ਟੀ-20 ਮੈਚਾਂ ਦੌਰਾਨ ਖੇਡਿਆ ਕਰੇਗੀ। ਉਨ੍ਹਾਂ ਕਿਹਾ ਕਿ ਸੀਮਾ ਸੁਰੱਖਿਆ ਬਲ ਦੇਸ਼ ਦੀ ਰਾਖੀ ਕਰਨ ਦੇ ਨਾਲ-ਨਾਲ ਜਵਾਨਾਂ ਦਾ ਖੇਡਾਂ ਵੱਲ ਉਤਸ਼ਾਹ ਵਧਾਉਣ ਵੱਲ ਵੀ ਖ਼ਾਸ ਧਿਆਨ ਰੱਖਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ