JALANDHAR WEATHER

ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਨਗਰ ਕੀਰਤਨ ਸਜਾਇਆ

ਓਠੀਆਂ (ਅੰਮ੍ਰਿਤਸਰ), 26 ਦਸੰਬਰ (ਗੁਰਵਿੰਦਰ ਸਿੰਘ ਛੀਨਾ) - ਅਜਨਾਲਾ ਦੇ ਅਧੀਨ ਆਉਂਦੇ ਪਿੰਡ ਛੀਨਾ ਕਰਮ ਸਿੰਘ ਵਿਖੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਅੱਜ ਸਮੂਹ ਪਿੰਡ ਵਾਸੀਆਂ ਵਲੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ, ਜੋ ਕਿ ਪਿੰਡ ਦੀਆਂ ਵੱਖ ਵੱਖ ਗਲੀਆਂ ਅਤੇ ਡੇਰਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਇਆ। ਰਸਤੇ ਵਿਚ ਪਿੰਡ ਵਾਸੀਆਂ ਨੇ ਥਾਂ-ਥਾਂ 'ਤੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਤੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਫੁੱਲਾਂ ਦੇ ਹਾਰ ਅਤੇ ਗੁਰੂ ਘਰ ਦੀ ਬਖਸਿਸ ਸਿਰਪਾਓ ਕੇ ਸਨਮਾਨਿਤ ਕੀਤਾ ਜਦਕਿ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਲਈ ਤਰਾਂ ਤਰਾਂ ਦੇ ਲੰਗਰ ਲਗਾਏ। । ਵੱਖ-ਵੱਖ ਪੜਾਵਾਂ ''ਤੇ ਕੀ ਰਾਗੀ ਜਥਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਕੁਰਬਾਨੀਆਂ ਭਰਿਆ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਨੌਜਵਾਨ ਪੀੜੀ ਨੂੰ ਸਿੱਖੀ ਸਰੂਪ ਧਾਰਨ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ। ਇਸ ਮੌਕੇ 'ਤੇ ਭਾਰੀ ਗਿਣਤੀ ਵਿਚ ਪਿੰਡ ਦੀਆਂ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਈਆਂ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ