JALANDHAR WEATHER

ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਏ ਪਿਸਟਲ ਤੇ ਕਰੰਸੀ ਸਮੇਤ ਇਕ ਕਾਬੂ

ਚੋਗਾਵਾਂ/ਅੰਮ੍ਰਿਤਸਰ, 26 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਡੀ.ਜੀ.ਪੀ. ਪੰਜਾਬ ਅਤੇ ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੀ.ਐਸ.ਐਫ. ਥਾਣਾ ਲੋਪੋਕੇ ਦੇ ਮੁਖੀ ਨਰਿੰਦਰ ਸਿੰਘ ਤੇ ਕੱਕੜ ਚੌਕੀ ਦੇ ਇੰਚਾਰਜ ਅਮੋਲਕ ਸਿੰਘ ਤੇ ਪੁਲਿਸ ਪਾਰਟੀ ਦੀ ਅਗਵਾਈ ਹੇਠ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਤੋਂ ਡਰੋਨ ਰਾਹੀਂ ਆਏ ਪਿਸਟਲ ਤੇ ਹਜ਼ਾਰਾਂ ਰੁਪਏ ਦੀ ਭਾਰਤੀ ਕਰੰਸੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੋਪੋਕੇ ਦੇ ਐਸ.ਐਚ. ਓ. ਨਰਿੰਦਰ ਸਿੰਘ ਨੇ ਦੱਸਿਆ ਕਿ ਬੀ.ਐਸ.ਐਫ. ਅਤੇ ਪੁਲਿਸ ਪਾਰਟੀ ਵਲੋਂ ਸਰਹੱਦੀ ਪਿੰਡ ਚੱਕ ਅੱਲਾ ਬਖਸ਼ ਵਿਖੇ ਸਾਂਝਾ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਇਆ ਇਕ ਪਿਸਟਲ 9 ਐਮ.ਐਮ. ਸਮੇਤ ਮੈਗਜ਼ੀਨ ਤੇ 85 ਹਜ਼ਾਰ 700 ਰੁਪਏ ਦੀ ਭਾਰਤੀ ਕਰੰਸੀ ਸਮੇਤ ਰਾਜਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ 27 ਏ, 61-85 ਐਨ.ਡੀ.ਪੀ.ਐਸ. ਤੇ ਅਸਲ੍ਹਾ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫੜੇ ਗਏ ਦੋਸ਼ੀ ਦਾ ਅਗਲਾ ਪਿਛਲਾ ਰਿਕਾਰਡ ਖੰਗਾਲਿਆ ਜਾ ਰਿਹਾ ਹੈਤੇ ਹੋਰ ਵੱਡੇ ਖ਼ੁਲਾਸੇ ਹੋਣ ਦੀ ਆਸ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ