JALANDHAR WEATHER

ਅਸੀਂ 40 ਸਾਲਾਂ ਤੋਂ ਚੱਲੀ ਆ ਰਹੀ ਪ੍ਰਣਾਲੀ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਹੈ - ਹਿਮਾਚਲ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ 'ਤੇ ਮੁੱਖ ਮੰਤਰੀ ਸੁੱਖੂ

ਨਵੀਂ ਦਿੱਲੀ, 27 ਦਸੰਬਰ - ਕਾਂਗਰਸ ਵਰਕਿੰਗ ਕਮੇਟੀ (ਸੀਵੀਸੀ) ਦੀ ਮੀਟਿੰਗ ਤੋਂ ਬਾਅਦ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ, "ਮਨਰੇਗਾ ਇਕ ਰੁਜ਼ਗਾਰ ਨਾਲ ਸੰਬੰਧਿਤ ਯੋਜਨਾ ਸੀ। ਜਿਸ ਤਰੀਕੇ ਨਾਲ ਮਨਰੇਗਾ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਗਈ ਹੈ, ਉਸ ਨੇ ਆਮ ਆਦਮੀ, ਗਰੀਬਾਂ ਅਤੇ ਪੇਂਡੂ ਲੋਕਾਂ ਨੂੰ ਰੁਜ਼ਗਾਰ ਗਾਰੰਟੀ ਯੋਜਨਾ ਪ੍ਰਾਪਤ ਕਰਨ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝਾ ਕਰ ਦਿੱਤਾ ਹੈ..."। ਉਨ੍ਹਾਂ ਅੱਗੇ ਕਿਹਾ, "ਸਾਡੀ ਸਰਕਾਰ ਨੇ ਤਿੰਨ ਸਾਲ ਪੂਰੇ ਕਰ ਲਏ ਹਨ। ਇਹ ਸਿਸਟਮ ਬਦਲਾਅ ਦੇ ਤਿੰਨ ਸਾਲ ਹਨ। ਅਸੀਂ 40 ਸਾਲਾਂ ਤੋਂ ਚੱਲੀ ਆ ਰਹੀ ਪ੍ਰਣਾਲੀ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਹੈ... ਜੇਕਰ ਕੋਈ ਭਵਿੱਖ ਵਿਚ ਇਸਦਾ ਸਹੀ ਢੰਗ ਨਾਲ ਮੁਲਾਂਕਣ ਕਰ ਸਕਦਾ ਹੈ, ਤਾਂ ਉਹ ਜਨਤਾ ਹੈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ