ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਕਪੂਰਥਲਾ, 27 ਦਸੰਬਰ (ਅਮਨਜੋਤ ਸਿੰਘ ਵਾਲੀਆ) - ਨਿਊ ਕੈਂਟ ਵਿਖੇ ਇਕ ਔਰਤ ਵਲੋਂ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਨਿਊ ਕੈਂਟ ਵਿਖੇ ਫ਼ੌਜ ਵਿਚ ਕੰਮ ਕਰਦੇ ਕਾਂਸਟੇਬਲ ਸੁਮਿਤ ਕੁਮਾਰ ਦੀ ਪਤਨੀ ਆਰਤੀ ਵਲੋਂ ਪੱਖੇ ਨਾਲ ਲਟਕ ਕੇ ਆਤਮਹੱਤਿਆ ਕਰ ਲਈ। ਇਸ ਸੰਬੰਧੀ ਸੂਚਨਾ ਮਿਲਣ 'ਤੇ ਉਨ੍ਹਾਂ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ। ਪੁਲਿਸ ਵਲੋਂ ਮਿ੍ਤਕ ਔਰਤ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
;
;
;
;
;
;
;
;