JALANDHAR WEATHER

ਪਤਨੀ ਨਾਲ ਲੜਾਈ ਮਗਰੋਂ ਪਤੀ ਨੇ ਆਪਣੇ ਆਪ ਨੂੰ ਲਗਾਈ ਅੱਗ

ਕਪੂਰਥਲਾ, 28 ਦਸੰਬਰ (ਅਮਨਜੋਤ ਸਿੰਘ ਵਾਲੀਆ)-ਇੰਦਰ ਵਿਹਾਰ ਕਲੋਨੀ ਵਿਖੇ ਇਕ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਰਨਦੀਪ ਸਿੰਘ ਪੁੱਤਰ ਬਰਿੰਦਰ ਸਿੰਘ ਵਾਸੀ ਇੰਦਰ ਵਿਹਾਰ ਕਲੋਨੀ ਨੇ ਦੱਸਿਆ ਕਿ ਉਸ ਦਾ ਝਗੜਾ ਉਸ ਦੀ ਪਤਨੀ ਨਾਲ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੇ ਆਪਣੇ ਆਪ 'ਤੇ ਪੈਟਰੋਲ ਪਾ ਕੇ ਅੱਗ ਲਗਾ ਲਈ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਕਰਨਦੀਪ ਸਿੰਘ ਵਲੋਂ ਇਲਾਜ ਜਾਰੀ ਹੈ | ਇਸ ਸੰਬੰਧੀ ਸੰਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ