JALANDHAR WEATHER

ਰੰਜਿਸ਼ ਨੂੰ ਲੈ ਕੇ ਕੀਤਾ ਹਮਲਾ , ਦੋਵਾਂ ਧਿਰਾਂ ਨੇ ਇਕ-ਦੂਜੇ 'ਤੇ ਲਗਾਏ ਦੋਸ਼

ਚੋਗਾਵਾਂ/ਅੰਮ੍ਰਿਤਸਰ, 28 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਚੌਕੀ ਕੱਕੜ ਅਧੀਨ ਆਉਂਦੇ ਪਿੰਡ ਨਵਾਂ ਜੀਵਨ ਵਿਖੇ ਰੰਜਿਸ਼ ਨੂੰ ਲੈ ਕੇ ਹੋਈ ਹੋਈ ਤਕਰਾਰ 'ਚ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਲੱਗੇ ਹਨ। ਇਸ ਸੰਬੰਧੀ ਸਰਕਾਰੀ ਹਸਪਤਾਲ ਲੋਪੋਕੇ ਵਿਖੇ ਜੇਰੇ ਇਲਾਜ ਲੱਕੀ ਪਿੰਡ ਨਵਾਂ ਜੀਵਨ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਉਨਾਂ ਦੀ ਪਿੰਡ ਦੇ ਹੀ ਕੁਝ ਲੋਕਾਂ ਨਾਲ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਹੈ। ਮੈਂ ਆਪਣੇ ਘਰ ਤੋਂ ਬਾਹਰ ਜਾ ਰਿਹਾ ਸੀ। ਇਸੇ ਦੌਰਾਨ ਲੱਖਾ ਸਿੰਘ ਨਾਲ ਹੋਰਨਾਂ ਨੇ ਹਮਲਾ ਕਰਕੇ ਮੈਨੂੰ ਗੰਭੀਰ ਜ਼ਖਮੀ ਕਰ ਦਿੱਤਾ। ਇਸ ਸੰਬੰਧੀ ਪੁਲਿਸ ਚੌਕੀ ਕੱਕੜ ਤੇ ਪੁਲਿਸ ਥਾਣਾ ਲੋਪੋਕੇ ਵਿਖੇ ਲਿਖਤੀ ਦਰਖਾਸਤ ਦਿੱਤੀ ਗਈ ਹੈ। ਇਸ ਸੰਬੰਧੀ ਦੂਜੀ ਧਿਰ ਦੇ ਲੱਖਾ ਸਿੰਘ ਨੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਲੱਕੀ ਨਾਲ ਹੋਰਨਾਂ ਨੇ ਪਹਿਲਾਂ ਵੀ ਪਿੰਡ ਵਿਚ ਲੜਾਈ ਝਗੜੇ ਕੀਤੇ। ਮੈਂ ਘਰ ਵਿਚ ਬੈਠਾ ਸੀ ਤਾਂ ਲੱਕੀ ਤੇ ਨਾਲ ਹੋਰਨਾਂ ਹਮਲਾ ਕਰਕੇ ਮੈਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਮੈਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ। ਅਸੀਂ ਕੋਈ ਝਗੜਾ ਨਹੀਂ ਕੀਤਾ। ਇਸ ਸੰਬੰਧੀ ਪੁਲਿਸ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਤੇ ਛਾਣਬੀਣ ਕਰਕੇ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ