ਮਿਡ-ਡੇ-ਮੀਲ ਵਰਕਰਾਂ ਵਲੋਂ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਧਰਨਾ
ਸੁਨਾਮ ਊਧਮ ਸਿੰਘ ਵਾਲਾ, 30 ਦਸੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਜਥੇਬੰਦੀ ਦੀ ਸੂਬਾ ਪ੍ਰਧਾਨ ਜਸਮੇਲ ਕੌਰ ਬੀਰ ਕਲ੍ਹਾਂ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਧਰਨੇ ਨੂੰ ਸੰਬੋਧਿਨ ਕਰਦਿਆਂ ਬੀਬੀ ਜਸਮੇਲ ਕੌਰ ਬੀਰ ਕਲ੍ਹਾਂ ਨੇ ਕਿਹਾ ਕਿ ਮਿਡ-ਡੇ-ਮੀਲ ਵਰਕਰ ਪਿਛਲੇ ਲੰਮੇ ਸਮੇ ਤੋਂ ਨਿਗੂਣੀਆਂ ਜਿਹੀਆਂ ਤਨਖਾਹਾਂ 'ਤੇ ਕੰਮ ਕਰਕੇ ਆਪਣੇ ਪਰਿਵਾਰ ਦਾ ਪੇਟ ਭਰ ਰਹੇ ਹਨ ਅਤੇ ਮੌਜ਼ੂਦਾ ਸਮੇਂ ਵਿਚ ਵੀ ਸਿਰਫ਼ ਸੌ ਰੁਪਏ ਦਿਹਾੜੀ 'ਤੇ ਕੰਮ ਕਰਨ ਲਈ ਮਜ਼ਬੂਰ ਹਨ, ਜਿਸ ਕਾਰਨ ਉਨ੍ਹਾਂ ਦਾ ਗੁਜ਼ਾਰਾ ਹੋਣਾ ਮੁਸ਼ਕਿਲ ਹੋਇਆ ਪਿਆ ਹੈ, ਪਰ ਸਰਕਾਰ ਟੱਸ ਤੋਂ ਮੱਸ ਨਹੀ ਹੋ ਰਹੀ।ਉਨ੍ਹਾਂ ਸਰਕਾਰ ਤੋਂ ਲੇਬਰ ਕਾਨੂੰਨ ਤਹਿਤ ਲਿਆਕੇ ਦਰਜਾ ਚਾਰ ਕਰਮਚਾਰੀਆਂ ਦਾ ਗ੍ਰੇਡ ਅਤੇ ਲਾਭ ਦੇਣ,ਮੈਡੀਕਲ ਕਿੱਟ ਅਤੇ ਰਸੋਈ ਦੀ ਵਰਦੀ ਦੇਣ ਦੀ ਮੰਗ ਕੀਤੀ।
;
;
;
;
;
;
;
;