ਨਸ਼ਾ ਤਸਕਰ ਵਲੋਂ ਪੰਚਾਇਤੀ ਜ਼ਮੀਨ ਉੱਪਰ ਕੀਤੀ ਨਾਜਾਇਜ਼ ਉਸਾਰੀ ‘ਤੇ ਪ੍ਰਸ਼ਾਸਨ ਨੇ ਚਲਾਇਆ ਪੀਲਾ ਪੰਜਾ
ਡਡਵਿੰਡੀ (ਕਪੂਰਥਲਾ), 30 ਦਸੰਬਰ (ਦਿਲਬਾਗ ਸਿੰਘ ਝੰਡ) - ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਅੱਜ ਥਾਣਾ ਸੁਲਤਾਨਪੁਰ ਲੋਧੀ ਦੇ ਪਿੰਡ ਸੇਚਾ ਵਿਖੇ ਪੰਚਾਇਤ ਵਲੋਂ ਆਪਣੇ ਪੱਧਰ ‘ਤੇ ਮਤਾ ਪਾ ਕੇ ਨਸ਼ਾ ਤਸਕਰ ਵਲੋਂ ਪੰਚਾਇਤੀ ਜ਼ਮੀਨ ਉੱਪਰ ਕੀਤੀ ਨਾਜਾਇਜ਼ ਉਸਾਰੀ ਵਿਰੁੱਧ ਕਾਰਵਾਈ ਕੀਤੀ ਗਈ। ਅੱਜ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਬੀਡੀਪੀਓ ਸੁਲਤਾਨਪੁਰ ਲੋਧੀ ਦੇ ਹੁਕਮਾਂ ‘ਤੇ ਨਸ਼ਾ ਤਸਕਰ ਵੱਲੋਂ ਪੰਚਾਇਤੀ ਜ਼ਮੀਨ ਉੇੱਪਰ ਕੀਤੀ ਨਾਜਾਇਜ਼ ਉਸਾਰੀ ਨੂੰ ਢਾਹਿਆ ਗਿਆ। ਥਾਣਾ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਪਿੰਡ ਸੇਚਾਂ ਵਿਖੇ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਜਰਨੈਲ ਸਿੰਘ ਵਲੋਂ ਪੰਚਾਇਤ ਦੀ ਮਾਲਕੀ ਵਾਲੀ ਜ਼ਮੀਨ ਉੱਪਰ ਕੀਤੇ ਕਬਜ਼ੇ ‘ਤੇ ਪ੍ਰਸ਼ਾਸਨ ਵਲੋਂ ਪੀਲਾ ਪੰਜਾ ਚਲਾਇਆ ਗਿਆ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਬੀ.ਡੀ.ਪੀ.ਓ. ਸੁਲਤਾਨਪੁਰ ਲੋਧੀ ਵਲੋਂ ਜਾਰੀ ਹੁਕਮਾਂ ਅਨੁਸਾਰ ਦੱਸਿਆ ਗਿਆ ਸੀ ਕਿ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਹਿੱਸਾ ਲੈਂਦੇ ਹੋਏ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਜਰਨੈਲ ਸਿੰਘ ਨੇ ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕਰਕੇ ਘਰ ਬਣਾਇਆ ਹੋਇਆ ਹੈ, ਜਿਸ ਉੱਪਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਗੁਰਭੇਜ ਸਿੰਘ ਵਿਰੁੱਧ ਵੱਖ-ਵੱਖ ਥਾਣਿਆਂ ਵਿਚ ਕੁੱਲ 9 ਮੁਕੱਦਮੇ ਜਿਨ੍ਹਾਂ ਵਿਚੋਂ ਐਨ.ਡੀ.ਪੀ.ਐਕਟ ਦੇ 7 ਅਤੇ ਲੜਾਈ ਝਗੜੇ ਦੇ 2 ਮਾਮਲੇ ਦਰਜ ਸਨ।
;
;
;
;
;
;
;
;
;