ਪੰਜਾਬ ਵਿਧਾਨ ਸਭਾ 'ਚ ਵੀ.ਬੀ.-ਜੀ ਰਾਮ ਜੀ ਵਿਰੁੱਧ ਮਤਾ ਪਾਸ
ਚੰਡੀਗੜ੍ਹ, 30 ਦਸੰਬਰ - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਵੀ.ਬੀ.-ਜੀ ਰਾਮ ਜੀ ਵਿਰੁੱਧ ਮਤਾ ਪਾਸ ਹੋ ਗਿਆ ਹੈ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, "ਅਸੀਂ ਵੀ.ਬੀ.-ਜੀ ਰਾਮ ਜੀ ਐਕਟ ਦੀ ਨਿੰਦਾ ਕੀਤੀ ਹੈ ਅਤੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਅਸੀਂ ਇਸ ਕਾਨੂੰਨ ਨੂੰ ਪੰਜਾਬ ਵਿਚ ਲਾਗੂ ਨਹੀਂ ਹੋਣ ਦੇਵਾਂਗੇ ਕਿਉਂਕਿ ਅਸੀਂ ਗਰੀਬਾਂ ਦੇ ਨਾਲ ਖੜ੍ਹੇ ਹਾਂ। ਮੁੱਖ ਮੰਤਰੀ ਨੇ ਇਸ 'ਤੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ।"
;
;
;
;
;
;
;
;