ਧੁੰਦ 'ਚ ਅਵਾਰਾ ਪਸ਼ੂ ਦੇ ਟਕਰਾਉਣ ਕਾਰਨ ਵਿਅਕਤੀ ਦੀ ਮੌਤ
ਸੁਨਾਮ ਊਧਮ ਸਿੰਘ ਵਾਲਾ, 30 ਦਸੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸੁਨਾਮ-ਬਖਸ਼ੀਵਾਲਾ ਸੜਕ 'ਤੇ ਧੁੰਦ 'ਚ ਅਵਾਰਾ ਪਸ਼ੂ ਦੇ ਟਕਰਾਉਣ ਕਾਰਨ ਮੋਟਰਸਾਇਕਲ ਸਵਾਰ ਇਕ ਵਿਅਕਤੀ ਦੀ ਮੌਤ ਅਤੇ ਉਸ ਦੇ ਦੋਸਤ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ।ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਕਰਮਜੀਤ ਸਿੰਘ ਉਰਫ਼ ਰੋਕੀ ਅਤੇ ਉਸ ਦਾ ਦੋਸਤ ਬੱਬੂ ਸੁਨਾਮ ਤੋਂ ਮੋਟਰਸਾਇਕਲ 'ਤੇ ਪਿੰਡ ਬਖਸ਼ੀਵਾਲਾ ਜਾ ਰਹੇ ਸਨ।ਜਿਵੇਂ ਹੀ ਉਹ ਸੁਨਾਮ-ਬਖਸ਼ੀਵਾਲਾ ਸੜਕ 'ਤੇ ਲਹੌਰੀਆਂ ਦੀ ਘਰਾਂ ਨੇੜੇ ਪੁੱਜੇ ਤਾਂ ਅਚਾਨਕ ਇਕ ਅਵਾਰਾ ਪਸ਼ੂ ਉਨ੍ਹਾਂ ਦੇ ਮੋਟਰਸਾਇਕਲ ਅੱਗੇ ਆ ਕੇ ਟਕਰਾ ਗਿਆ। ਜਿਸ ਕਾਰਨ ਉਹ ਸੜਕ 'ਤੇ ਡਿੱਗ ਪਏ। ਗੰਭੀਰ ਹਾਲਤ ਵਿਚ ਦੋਵਾਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਕਰਮਜੀਤ ਸਿੰਘ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਦਮ ਤੋੜ ਗਿਆ ਜਦੋਂ ਕਿ ਬੱਬੂ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਡਾਕਟਰਾਂ ਵਲੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ। ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕ ਦੇ ਭਰਾ ਜਗਸੀਰ ਸਿੰਘ ਦੇ ਬਿਆਨਾਂ 'ਤੇ ਬੀਐਨਐਸਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।
;
;
;
;
;
;
;
;
;