JALANDHAR WEATHER

ਪਾਵਰਕਾਮ ਅਧਿਕਾਰੀਆਂ ਵਲੋਂ ਤੜਕਸਾਰ ਘਰਾਂ 'ਚ ਛਾਪੇਮਾਰੀ ਦੇ ਵਿਰੋਧ ਵਿਚ ਨੈਸ਼ਨਲ ਹਾਈਵੇਜ ਕੀਤਾ ਜਾਮ

ਟਾਹਲੀ ਸਾਹਿਬ, ਜੈਂਤੀਪੁਰ, (ਅੰਮ੍ਰਿਤਸਰ), 31 ਦਸੰਬਰ (ਵਿਨੋਦ ਭੀਲੋਵਾਲ, ਭੁਪਿੰਦਰ ਸਿੰਘ ਗਿੱਲ)- ਕਸਬਾ ਜੈਂਤੀਪੁਰ ਦੇ ਨਜ਼ਦੀਕ ਪਿੰਡ ਸੇਖੂਪੁਰ ਵਿਚ ਪਾਵਰਕਾਮ ਦੇ ਅਧਿਕਾਰੀਆਂ ਵਲੋਂ ਅੱਜ ਤੜਕਸਾਰ ਘਰਾਂ 'ਚ ਛਾਪੇਮਾਰੀ ਕੀਤੀ ਗਈ, ਜਿਸ ਦਾ ਮਾਮਲਾ ਉਸ ਸਮੇਂ ਭੱਖਦਾ ਨਜ਼ਰ ਆਇਆ ਜਦੋਂ ਪਿੰਡ ਸੇਖੁੂਪੁਰ ਦੇ ਲੋਕਾਂ ਨੇ ਪਾਵਰਕਾਮ ਦੇ ਅਧਿਕਾਰੀਆਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਅਤੇ ਵੇਖਦਿਆਂ ਹੀ ਵੇਖਦਿਆਂ ਪਿੰਡ ਦੇ ਲੋਕ ਇੱਕਠੇ ਹੋ ਗਏ ਤੇ ਬਿਜਲੀ ਮਹਿਕਮੇ ਵਿਰੁੱਧ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਸੀਨੀਅਰ ਕਾਂਗਰਸੀ ਆਗੂ ਅਮਨਦੀਪ ਜੈਂਤੀਪੁਰੀਆ ਦੀ ਅਗਵਾਈ ਵਿਚ ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ  ’ਤੇ ਰੋਸ ਪ੍ਰਦਰਸ਼ਨ ਕਰਕੇ ਧਰਨਾ ਦੇ ਕੇ ਜਾਮ ਲਗਾ ਦਿੱਤਾ। ਇਸ ਨਾਲ ਆਉਣ ਜਾਣ ਵਾਲੇ ਰਾਹਗੀਰਾਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ