JALANDHAR WEATHER

ਕੁਲਤਾਰ ਸਿੰਘ ਸੰਧਵਾਂ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 1 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ) - ਨਵੇਂ ਸਾਲ ਦੀ ਆਮਦ ਮੌਕੇ ਅੱਜ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ 2026 ਵਰ੍ਹੇ ਦੀ ਸ਼ੁਰੂਆਤ ਸ੍ਰੀ ਗੁਰੂ ਸਾਹਿਬ ਜੀ ਦੇ ਦਰਸ਼ਨ ਕਰਕੇ ਕਰਨਾ ਚਾਹੁੰਦੇ ਸਨ। ਸੰਧਵਾਂ ਅਤੇ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਗੁਰੂ ਸਾਹਿਬ ਜੀ ਦੇ ਚਰਨਾਂ ‘ਚ ਅਰਦਾਸ ਕੀਤੀ ਹੈ ਕਿ ਪੂਰੀ ਮਨੁੱਖਤਾ ਦਾ ਭਲਾ ਹੋਵੇ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜਬੂਤ ਹੋਣ। ਇਸ ਦੌਰਾਨ ਉਨ੍ਹਾਂ ਸਮੁੱਚੇ ਜਗਤ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ