ਚਾਰਟਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਦੀ ਗ੍ਰਿਫਤਾਰੀ ਸਿੱਟ ਦੀ ਵੱਡੀ ਪ੍ਰਾਪਤੀ-ਕੁਲਦੀਪ ਸਿੰਘ ਧਾਲੀਵਾਲ
ਅਜਨਾਲਾ (ਅੰਮ੍ਰਿਤਸਰ), 1 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗੁੰਮ ਹੋਣ ਦੇ ਮਾਮਲੇ ਵਿਚ ਪਿਛਲੇ ਦਿਨੀਂ ਪੰਜਾਬ ਪੁਲਿਸ ਵਲੋਂ ਦਰਜ ਮੁਕੱਦਮੇ ਵਿਚ ਨਾਮਜ਼ਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚਾਰਟਡ ਅਕਾਊਂਟੈਂਟ ਰਹੇ ਸਤਿੰਦਰ ਸਿੰਘ ਕੋਹਲੀ ਦੀ ਗ੍ਰਿਫਤਾਰੀ ਉਪਰੰਤ ਆਪਣੀ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੰਗਤਾਂ ਦੀ ਮੰਗ ਅਨੁਸਾਰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਹਦਾਇਤ ਤੇ ਬਣੀ ਸਿੱਟ ਵਲੋਂ 16 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ, ਜਿਸ ਵਿਚ ਨਾਮਜ਼ਦ ਮੁੱਖ ਮੁਲਜ਼ਮ ਮੰਨੇ ਜਾਂਦੇ ਚਾਰਟਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਦੀ ਇਹ ਵੱਡੀ ਪ੍ਰਾਪਤੀ ਹੈ ਅਤੇ ਇਸ ਮਾਮਲੇ ਵਿਚ ਨਾਮਜ਼ਦ 16 ਦੇ 16 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਸਿੱਖ ਸੰਗਤਾਂ ਵਲੋਂ ਇਸ ਮਾਮਲੇ ਵਿਚ ਸਖ਼ਤ ਕਾਨੂੰਨੀ ਕਾਰਵਾਈ ਦੀ ਉਡੀਕ ਕੀਤੀ ਜਾ ਰਹੀ ਸੀ ਤੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਵਿਚ ਸੰਗਤਾਂ ਵਲੋਂ ਇਸ ਸੰਬੰਧੀ ਵੱਡੀ ਲਾਮਬੰਦੀ ਵੀ ਕੀਤੀ ਜਾ ਰਹੀ ਸੀ।
;
;
;
;
;
;
;
;