'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਵਲੋਂ ਹੈਰੋਇਨ ਸਮੇਤ 2 ਵਿਅਕਤੀ ਕਾਬੂ
ਚੋਗਾਵਾਂ/ਅੰਮ੍ਰਿਤਸਰ, 1 ਜਨਵਰੀ (ਗੁਰਵਿੰਦਰ ਸਿੰਘ ਕਲਸੀ) - ਮਾਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਐਸਐਸਪੀ ਦਿਹਾਤੀ ਅੰਮ੍ਰਿਤਸਰ ਅਤੇ ਨੀਰਜ ਕੁਮਾਰ ਡੀ.ਐਸ.ਪੀ. ਰਾਜਾਸਾਂਸੀ ਦੀ ਅਗਵਾਈ ਹੇਠ ਥਾਣਾ ਲੋਪੋਕੇ ਪੁਲਿਸ ਵਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦੀ ਖ਼ਬਰ ਹੈ।
ਇਸ ਸੰਬੰਧੀ ਥਾਣਾ ਲੋਪੋਕੇ ਦੇ ਮੁਖੀ ਨਰਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਗੁਰਵੇਲ ਸਿੰਘ ਤੇ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਚੋਗਾਵਾ ਤੋਂ ਸ਼ੱਕ ਦੇ ਆਧਾਰ 'ਤੇ ਦੋ ਨੌਜਵਾਨਾ ਨੂੰ ਕਾਬੂ ਕੀਤਾ ਗਿਆ, ਜਿਨ੍ਹਾ ਨੇ ਆਪਣਾ ਨਾਮ ਗੁਰਸੇਵਕ ਸਿੰਘ ਉਰਫ਼ ਗੁਰਪ੍ਰੀਤ ਸਿੰਘ ਪਿੰਡ ਚੋਗਾਵਾਂ ਅਤੇ ਪੰਜਾਬ ਸਿੰਘ ਪਿੰਡ ਤੂਰ ਦੱਸਿਆ। ਜੋ ਉਕਤ ਨੌਜਵਾਨਾਂ ਦੀ ਤਲਾਸ਼ੀ ਕਰਨ 'ਤੇ ਉਨ੍ਹਾਂ ਕੋਲੋ। 100 ਗ੍ਰਾਮ ਹੈਰੋਇਨ ਬਰਾਮਦ ਹੋਈ ਇਸ ਸੰਬੰਧੀ ਥਾਣਾ ਲੋਪੋਕੇ ਵਿਖੇ ਉਕਤ ਵਿਅਕਤੀਆਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। ਉਕਤ ਗ੍ਰਿਫਤਾਰ ਦੋਸ਼ੀਆ ਦੇ ਫਾਰਵਰਡ ਅਤੇ ਬੈਕਵਰਡ ਲਿੰਕਾ ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
;
;
;
;
;
;
;
;