ਇੰਦੌਰ ਵਿਚ ਦੂਸ਼ਿਤ ਪੀਣ ਵਾਲੇ ਪਾਣੀ ਨਾਲ 13 ਲੋਕਾਂ ਦੀ ਮੌਤ ਹੋਣ ਦਾ ਦਾਅਵਾ; ਪ੍ਰਸ਼ਾਸਨ ਨੇ 4 ਮੌਤਾਂ ਦੀ ਕੀਤੀ ਪੁਸ਼ਟੀ
ਇੰਦੌਰ , 1 ਜਨਵਰੀ - ਦੇਸ਼ ਦੇ ਸਭ ਤੋਂ ਸਾਫ਼ ਸ਼ਹਿਰ ਇੰਦੌਰ ਵਿਚ ਦੂਸ਼ਿਤ ਪੀਣ ਵਾਲੇ ਪਾਣੀ ਪੀਣ ਕਾਰਨ ਉਲਟੀਆਂ ਅਤੇ ਦਸਤ ਦੇ ਫੈਲਣ ਨਾਲ ਹੋਈਆਂ ਮੌਤਾਂ ਦੀ ਗਿਣਤੀ ਨੂੰ ਲੈ ਕੇ ਵਿਵਾਦ ਜਾਰੀ ਰਿਹਾ। ਸਥਾਨਕ ਨਿਵਾਸੀਆਂ ਨੇ ਦਾਅਵਾ ਕੀਤਾ ਕਿ ਪਿਛਲੇ 8 ਦਿਨਾਂ ਵਿਚ ਇਸ ਪ੍ਰਕੋਪ ਦੌਰਾਨ 6 ਮਹੀਨੇ ਦੇ ਬੱਚੇ ਸਮੇਤ 13 ਲੋਕਾਂ ਦੀ ਮੌਤ ਹੋ ਗਈ ਹੈ। ਇੰਦੌਰ ਦੇ ਮੇਅਰ ਪੁਸ਼ਯਮਿੱਤਰ ਭਾਰਗਵ ਨੇ ਸਿਆ ਕਿ ਦਸੰਬਰ ਤੋਂ ਹੁਣ ਤੱਕ ਇੰਦੌਰ ਵਿਚ ਦੂਸ਼ਿਤ ਪਾਣੀ ਪੀਣ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਸ ਦੌਰਾਨ, ਜ਼ਿਲ੍ਹਾ ਮੈਜਿਸਟਰੇਟ ਸ਼ਿਵਮ ਵਰਮਾ ਨੇ ਕਿਹਾ ਕਿ ਡਾਕਟਰਾਂ ਨੇ ਇਸ ਪ੍ਰਕੋਪ ਕਾਰਨ 4 ਮੌਤਾਂ ਦੀ ਪੁਸ਼ਟੀ ਕੀਤੀ ਹੈ। ਰਿਪੋਰਟ ਦੇ ਅਨੁਸਾਰ, ਉਨ੍ਹਾਂ ਇਹ ਵੀ ਕਿਹਾ ਕਿ 27 ਹਸਪਤਾਲਾਂ ਵਿਚ 149 ਲੋਕਾਂ ਨੂੰ ਦਾਖ਼ਲ ਕਰਵਾਇਆ ਗਿਆ ਹੈ।
;
;
;
;
;
;
;
;