ਰਾਜਧਾਨੀ ’ਚ ਹਵਾ ਪ੍ਰਦੂਸ਼ਣ ਜਾਰੀ, ਮਾੜੀ ਸ਼੍ਰੇਣੀ ਵਿਚ ਪੁੱਜਿਆ
ਨਵੀਂ ਦਿੱਲੀ, 2 ਜਨਵਰੀ- ਨਵੇਂ ਸਾਲ ਮੌਕੇ ਵੀ ਰਾਜਧਾਨੀ ਦੇ ਲੋਕਾਂ ਨੂੰ ਜ਼ਹਿਰੀਲੇ ਵਾਤਾਵਰਣ ਤੋਂ ਰਾਹਤ ਨਹੀਂ ਮਿਲੀ। ਮੌਸਮ ਦੀ ਵਿਗੜਦੀ ਸਥਿਤੀ ਕਾਰਨ ਹਵਾ ਦੀ ਗੁਣਵੱਤਾ ਬਹੁਤ ਮਾੜੀ ਸ਼੍ਰੇਣੀ ਵਿਚ ਰਹੀ। ਅੱਜ ਦਿੱਲੀ ਵਿਚ ਹਵਾ ਦੀ ਗੁਣਵੱਤਾ ਬਹੁਤ ਮਾੜੀ ਸ਼੍ਰੇਣੀ ਵਿਚ ਦਰਜ ਕੀਤੀ ਗਈ। ਦਿੱਲੀ ਲਈ ਏਅਰ ਕੁਆਲਿਟੀ ਅਰਲੀ ਵਾਰਨਿੰਗ ਸਿਸਟਮ ਦੇ ਅਨੁਸਾਰ ਰਾਜਧਾਨੀ ਦਾ ਏਅਰ ਕੁਆਲਿਟੀ ਇੰਡੈਕਸ ਅੱਜ ਸਵੇਰੇ 321 ਦਰਜ ਕੀਤਾ ਗਿਆ, ਜੋ ਕਿ ਬਹੁਤ ਮਾੜੀ ਸ਼੍ਰੇਣੀ ਵਿਚ ਆਉਂਦਾ ਹੈ।
ਸਵੇਰ ਦੀ ਸ਼ੁਰੂਆਤ ਧੁੰਦ ਦੀ ਇਕ ਮੋਟੀ ਪਰਤ ਨਾਲ ਹੋਈ, ਜਿਸ ਨਾਲ ਕਈ ਖੇਤਰਾਂ ਵਿਚ ਦਿੱਸਣਯੋਗਤਾ ਘੱਟ ਗਈ। ਲੋਕਾਂ ਨੂੰ ਅੱਖਾਂ ਵਿਚ ਜਲਣ ਅਤੇ ਸਾਹ ਦੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਦਿੱਲੀ ਦੇ ਅਲੀਪੁਰ ਵਿਚ ਹਵਾ ਗੁਣਵੱਤਾ ਸੂਚਕਾਂਕ 292, ਆਨੰਦ ਵਿਹਾਰ 348, ਅਸ਼ੋਕ ਵਿਹਾਰ 316, ਆਯਾ ਨਗਰ 235, ਬਵਾਨਾ 227, ਬੁਰਾੜੀ 257 ਅਤੇ ਚਾਂਦਨੀ ਚੌਕ ਵਿਚ 340 ਦਰਜ ਕੀਤਾ ਗਿਆ। ਵਾਤਾਵਰਣ ਮਾਹਿਰਾਂ ਦੇ ਅਨੁਸਾਰ ਲਗਾਤਾਰ ਖ਼ਰਾਬ ਹਵਾ ਦੀ ਗੁਣਵੱਤਾ ਦਾ ਮੁੱਖ ਕਾਰਨ ਮੌਸਮ ਹੈ। ਤਾਪਮਾਨ ਵਿਚ ਗਿਰਾਵਟ ਅਤੇ ਪੱਛਮੀ ਗੜਬੜੀਆਂ ਕਾਰਨ ਹਵਾ ਦੀ ਗੁਣਵੱਤਾ ਵਿਗੜਨ ਕਾਰਨ ਪ੍ਰਦੂਸ਼ਣ ਦੇ ਪੱਧਰ ਵਿਚ ਕਾਫ਼ੀ ਵਾਧਾ ਹੋਇਆ ਹੈ।
;
;
;
;
;
;
;
;