ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਘਰ ਵਿਚ ਵੜ ਕੇ ਇਕ ਔਰਤ ਦੀ ਗੋਲੀ ਮਾਰ ਹੱਤਿਆ
ਕਪੂਰਥਲਾ, 2 ਜਨਵਰੀ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਸ਼ਹਿਰ ਦੇ ਮੁਹੱਲਾ ਸੀਨਪੁਰਾ ਵਿਚ ਅੱਜ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਨੇ ਘਰ ਵਿਚ ਵੜ ਕੇ ਵਿਦੇਸ਼ ਤੋਂ ਇਕ ਮਹੀਨਾ ਪਹਿਲਾਂ ਆਈ ਇਕ ਔਰਤ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਤੇ ਹਵਾਈ ਫਾਇਰ ਕਰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ | ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਪੁਲਿਸ ਤੇ ਹੋਰ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ਮੁਹੱਲਾ ਨਿਵਾਸੀਆਂ ਨੇ ਦੱਸਿਆ ਮੁਹੱਲਾ ਸੀਨਪੁਰਾ ਵਾਸੀ ਹੇਮਪ੍ਰੀਤ ਕੌਰ ਉਰਫ਼ ਹੇਮਾ ਪਤਨੀ ਬਲਵਿੰਦਰ ਸਿੰਘ ਜਿਸ ਨੇ ਘਰ ਵਿਚ ਹੀ ਬੀਤੇ ਦਿਨੀਂ ਸਲੂਨ ਦਾ ਕੰਮ ਖੋਲ੍ਹਿਆ ਸੀ ਨੂੰ ਅੱਜ ਮੋਟਰਸਾਈਕਲ ਸਵਾਰ 2 ਵਿਅਕਤੀ ਸਵੇਰ ਤੋਂ ਗਲੀ ਵਿਚ ਰੇਕੀ ਕਰ ਰਹੇ ਸਨ ਤੇ ਹੇਮਾ ਦਾ ਪਤਾ ਪੁੱਛ ਰਹੇ ਸਨ |
ਦੁਪਹਿਰ ਬਾਅਦ 4 ਵਜੇ ਦੇ ਕਰੀਬ ਦੋਵੇਂ ਨੌਜਵਾਨ ਘਰ ਅੰਦਰ ਦਾਖ਼ਲ ਹੋਏ ਤੇ ਉਨ੍ਹਾਂ ਘਰ 'ਤੇ 3ਰਾਊਾਡ ਫਾਇਰ ਕੀਤੇ ਜਦੋਂ ਗੋਲੀ ਦੀ ਆਵਾਜ਼ ਸੁਣ ਕੇ ਮੁਹੱਲੇ ਦੇ ਇਕ ਵਿਅਕਤੀ ਨੇ ਬਾਹਰੋਂ ਗੇਟ ਲਗਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਇਕ ਹਵਾਈ ਫਾਇਰ ਕੀਤਾ। ਜਿਸ ਤੋਂ ਬਾਅਦ ਗੇਟ ਲਗਾਉਣ ਵਾਲਾ ਵਿਅਕਤੀ ਡਰ ਕੇ ਪਿੱਛੇ ਹੋ ਗਿਆ ਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ | ਜਦੋਂ ਮੁਹੱਲਾ ਵਾਸੀਆਂ ਨੇ ਅੰਦਰ ਵੜ ਕੇ ਦੇਖਿਆ ਤਾਂ ਹੇਮ੍ਰਪੀਤ ਕੌਰ ਉਰਫ਼ ਹੇਮਾ ਨੂੰ ਗੋਲੀ ਵੱਜੀ ਹੋਈ ਸੀ ਤੇ ਉਹ ਖ਼ੂਨ ਨਾਲ ਲੱਥਪੱਥ ਸੀ, ਜਿਸ ਨੂੰ ਮੁਹੱਲਾ ਵਾਸੀਆਂ ਨੇ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਲੈ ਕੇ ਗਏ ਜਿੱਥੇ ਡਿਊਟੀ ਡਾ. ਸਾਹਿਲ ਗਰਗ ਨੇ ਜਾਂਚ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ | ਘਟਨਾ ਦੀ ਸੂਚਨਾ ਮਿਲਣ 'ਤੇ ਡੀ.ਐਸ.ਪੀ. ਡਾ. ਸ਼ੀਤਲ ਸਿੰਘ ਤੇ ਥਾਣਾ ਸਿਟੀ ਦੇ ਐਸ.ਐਚ.ਓ. ਅਮਨਦੀਪ ਨਾਹਰ ਪੁਲਿਸ ਪਾਰਟੀ ਸਮੇਤ ਘਟਨਾ ਵਾਲੀ ਸਥਾਨ 'ਤੇ ਮੌਕੇ 'ਤੇ ਪੁੱਜੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ |
;
;
;
;
;
;
;
;