JALANDHAR WEATHER

ਪਿਛਲੇ 3 ਸਾਲਾਂ ਤੋਂ ਮਨਰੇਗਾ ਅਧੀਨ ਭ੍ਰਿਸ਼ਟਾਚਾਰ 'ਤੇ ਚੁੱਪ ਕਿਉਂ ਹਨ ਇਹ ਲੋਕ ? - ਰਾਜੇਸ਼ ਬਾਘਾ

ਜਲੰਧਰ , 2 ਜਨਵਰੀ - ਭਾਜਪਾ ਦੇ ਸੂਬਾਈ ਉਪ ਪ੍ਰਧਾਨ ਰਾਜੇਸ਼ ਬਾਘਾ ਨੇ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਮਨਰੇਗਾ ਦੇ ਮਹੱਤਵਪੂਰਨ ਵਿਸ਼ੇ 'ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਕਾਸ ਭਾਰਤ ਰੁਜ਼ਗਾਰ ਏਵਮ ਅਜੀਵਿਕਾ ਮਿਸ਼ਨ (ਪੇਂਡੂ) ਐਕਟ 2025 ( ਵੀ.ਬੀ. -ਜੀ. ਰਾਮ. ਜੀ. ਐਕਟ 2025) ਦੇ ਤਹਿਤ, ਪੇਂਡੂ ਮਜ਼ਦੂਰਾਂ ਨੂੰ ਹੁਣ 100 ਦਿਨਾਂ ਦੀ ਬਜਾਏ 125 ਦਿਨ ਦਾ ਰੁਜ਼ਗਾਰ ਮਿਲੇਗਾ। ਜੇਕਰ ਕੰਮ ਸਮੇਂ ਸਿਰ ਨਹੀਂ ਮਿਲਦਾ, ਤਾਂ ਪਹਿਲਾਂ ਵਾਂਗ ਬੇਰੁਜ਼ਗਾਰੀ ਭੱਤੇ ਦਾ ਪ੍ਰਬੰਧ ਹੈ। ਉਨ੍ਹਾਂ ਸਵਾਲ ਕੀਤਾ ਕਿ ਮੁੱਖ ਮੰਤਰੀ ਮਜ਼ਦੂਰਾਂ ਦੇ ਹਿੱਤ ਵਿਚ ਕਾਨੂੰਨ ਦਾ ਵਿਰੋਧ ਕਿਉਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ 3 ਸਾਲਾਂ ਵਿਚ ਮਜ਼ਦੂਰਾਂ ਨੂੰ 100 ਦਿਨ ਦਾ ਰੁਜ਼ਗਾਰ ਦੇਣ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ, ਭਾਵੇਂ ਮੌਜੂਦਾ ਮਨਰੇਗਾ ਕਾਨੂੰਨ ਦੇ ਤਹਿਤ ਹੀ ਕਿਉਂ ਨਾ ਹੋਵੇ, ਫਿਰ ਵੀ ਮੁੱਖ ਮੰਤਰੀ ਇਸ ਗੰਭੀਰ ਅਸਫਲਤਾ 'ਤੇ ਪੂਰੀ ਤਰ੍ਹਾਂ ਚੁੱਪ ਹਨ। ਉਨ੍ਹਾਂ ਦੱਸਿਆ ਕਿ ਮਨਰੇਗਾ ਕਾਨੂੰਨ ਦੇ ਅਨੁਸਾਰ, ਸੂਬਾ ਸਰਕਾਰ ਨੂੰ ਮਜ਼ਦੂਰ ਦੀ ਬੇਨਤੀ ਦੇ 15 ਦਿਨਾਂ ਦੇ ਅੰਦਰ ਕੰਮ ਦੇਣਾ ਲਾਜ਼ਮੀ ਹੈ। ਜੇਕਰ ਕੰਮ ਨਹੀਂ ਮਿਲਦਾ, ਤਾਂ ਬੇਰੁਜ਼ਗਾਰੀ ਭੱਤਾ ਜ਼ਰੂਰੀ ਹੈ - ਪਰ ਪੰਜਾਬ ਸਰਕਾਰ ਨਾ ਤਾਂ ਸਮੇਂ ਸਿਰ ਕੰਮ ਦਿੰਦੀ ਹੈ ਅਤੇ ਨਾ ਹੀ ਬੇਰੁਜ਼ਗਾਰੀ ਭੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ