ਕਿਸਾਨਾਂ ਵਲੋਂ ਕੇਂਦਰੀ ਕਾਨੂੰਨਾਂ ਦੇ ਵਿਰੋਧ 'ਚ ਝੰਡਾ ਮਾਰਚ
ਸੁਨਾਮ ਊਧਮ ਸਿੰਘ ਵਾਲਾ, 4 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਥਾਨਕ ਨਵੀਂ ਅਨਾਜ ਮੰਡੀ ਵਿਚ ਇਕੱਠੇ ਹੋਣ ਉਪਰੰਤ ਕੇਂਦਰੀ ਕਾਨੂੰਨਾਂ ਦੇ ਵਿਰੋਧ ਵਿਚ ਬਲਾਕ ਸੁਨਾਮ ਦੇ ਕਰੀਬ ਇਕ ਦਰਜਨ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕੀਤਾ ਗਿਆ। ਇਸ ਸਮੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਕਾਲੇ ਕਾਨੂੰਨ ਬਿਜਲੀ ਸੋਧ 2025, ਲੇਬਰ ਕੋਡ, ਬੀਜ ਸੀਡ ਅਤੇ ਵਿਕਸਤ ਭਾਰਤ ਜੀ ਰਾਮ ਜੀ ਆਦਿ ਕਾਨੂੰਨਾਂ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀ ਹੋਣ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਭਾਰਤੀ ਮੰਡੀ ਕਾਰਪੋਰੇਟ ਹਵਾਲੇ ਕਰਨਾ ਚਾਹੁੰਦੀ ਹੈ, ਪਰ ਪੰਜਾਬ ਦੇ ਲੋਕ ਇਹ ਕਾਲੇ ਕਾਨੂੰਨ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦੇਣਗੇ।
;
;
;
;
;
;
;
;
;