JALANDHAR WEATHER

ਪੱਤਰਕਾਰਾਂ ਵਿਰੁੱਧ ਕੀਤੇ ਪਰਚਿਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ

ਦਿੜ੍ਹਬਾ ਮੰਡੀ, 4 ਜਨਵਰੀ (ਜਸਵੀਰ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਵੱਲੋਂ ਪੱਤਰਕਾਰ ਮਨਿੰਦਰ ਸਿੰਘ ਸਿੱਧੂ, ਮਿੰਟੂ ਗੁਰੂਸਰੀਆ, ਆਰਟੀਆਈ ਐਕਟੀਵਿਸਟ ਮਨਿਕ ਗੋਇਲ ਸਮੇਤ 10 ਪੱਤਰਕਾਰਾਂ ਉਤੇ ਲੁਧਿਆਣਾ ਪੁਲਿਸ ਵੱਲੋਂ ਪਰਚਾ ਦਰਜ ਕਰਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ।

ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਬਲਾਕ ਦਿੜ੍ਹਬਾ ਦੇ ਪ੍ਰਧਾਨ ਹਰਜੀਤ ਸਿੰਘ ਮਹਿਲਾ ਅਤੇ ਜਿਲ੍ਹਾ ਖਜਾਨਚੀ ਅਮਨਦੀਪ ਸਿੰਘ ਮਹਿਲਾ ਨੇ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ ਵੱਲੋਂ ਚੁੱਕੇ ਗਏ ਇਹ ਕਦਮ ਹੱਕ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲੀ ਪ੍ਰੈਸ ਦੀ ਆਜ਼ਾਦੀ ਉਤੇ ਹਮਲਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਜਨਤਕ ਜਾਇਦਾਦਾਂ ਨੂੰ ਵੇਚਿਆ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਦੀ ਤਰਜ ਉਤੇ ਨਿੱਜੀਕਰਨ ਦੀ ਨੀਤੀ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ