JALANDHAR WEATHER

ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਮਾ ਮੰਡੀ ਵਿਖੇ ਸਜਾਏ ਨਗਰ ਕੀਰਤਨ

ਰਾਮਾ ਮੰਡੀ, 4 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਤੇ ਪਿੰਡ ਰਾਮਸਰਾ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ -ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ। ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਹੋਇਆ ਸੀ ਅਤੇ ਇਸ ਨਗਰ ਕੀਰਤਨ ਦਾ ਥਾਂ ਥਾਂ ਉਤੇ ਨਿੱਘਾ ਸਵਾਗਤ ਕੀਤਾ ਗਿਆ।

ਨਗਰ ਕੀਰਤਨ ਨਾਲ ਚੱਲ ਰਹੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ।ਇਸ ਨਗਰ ਕੀਰਤਨ ਦੌਰਾਨ ਨਾਲ ਚੱਲ ਰਹੀਆਂ ਸੰਗਤਾਂ ਦੀ ਲਈ ਥਾਂ ਥਾਂ ਉਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਸ਼ਰਧਾਲੂਆਂ ਵੱਲੋਂ ਲਗਾਏ ਗਏ ਸ। ਨਗਰ ਕੀਰਤਨ ਦੌਰਾਨ ਰਾਗੀ ਜੱਥੇ ਦੁਆਰਾ ਗੁਰਬਾਣੀ ਕੀਰਤਨ ਤੋਂ ਇਲਾਵਾ ਦਸਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਸੀ।

ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਮੱਕੜ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਖੂਹ ਵਾਲਾ ਚੌਕ, ਗਾਂਧੀ ਚੌਕ ਅਤੇ ਰੇਲਵੇ ਚੌਕ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਮੱਕੜ ਨੇ ਦੱਸਿਆ ਕਿ 5 ਜਨਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸੰਗਤਾਂ ਗੁਰੂ ਘਰ ਵਿਖੇ ਪਹੁੰਚਣ।

ਇਸ ਮੌਕੇ ਭਾਈ ਕਰਮਜੀਤ ਸਿੰਘ ਗ੍ਰੰਥੀ, ਇਵਨੀਤ ਸਿੰਘ ਮਿੰਕੂ ਅਸੀਜਾ, ਕੁਲਵਿੰਦਰ ਪਾਲ ਸਿੰਘ ਕੇਪੀ ਅਸੀਜਾ, ਬਿੰਨੀ ਪੁਨਿਆਣੀ, ਮਿਲਨ ਮੱਕੜ, ਗੁਰਿੰਦਰ ਸਿੰਘ ਮੱਕੜ, ਅਮਰਜੀਤ ਸਿੰਘ ਅਸੀਜਾ, ਹਰਨੇਕ ਸਿੰਘ ਮੱਕੜ, ਬਲਵੀਰ ਸਿੰਘ ਮੱਕੜ, ਭਰਪੂਰ ਸਿੰਘ ਸਿੱਧੂ, ਬਲਜੀਤ ਸਿੰਘ ਬਰਾੜ, ਦਰਸ਼ਨ ਸਿੰਘ ਸਿੱਧੂ, ਰਵਿੰਦਰ ਸਿੰਘ ਟੀਟੂ ਭੁੱਲਰ, ਧਰਮ ਸਿੰਘ ਪੁਨਿਆਣੀ, ਸੁਰਿੰਦਰ ਸਿੰਘ ਪੁਨਿਆਣੀ, ਸੋਮਾ ਸਿੰਘ ਟੇਲਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਇਸੇ ਤਰ੍ਹਾਂ ਇਥੋਂ ਨੇੜਲੇ ਪਿੰਡ ਰਾਮਸਰਾ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਅੱਜ ਗੁਰਦੁਆਰਾ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ। ਇਸ ਨਗਰ ਕੀਰਤਨ ਵਿਚ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ। ਨਗਰ ਕੀਰਤਨ ਦੌਰਾਨ ਗੱਤਕੇ ਦੇ ਜ਼ੌਹਰ ਦਿਖਾਏ ਜਾ ਰਹੇ ਸਨ। ਰਾਗੀ ਜਥਿਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਦੌਰਾਨ ਸੰਗਤਾਂ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ। ਨਗਰ ਕੀਰਤਨ ਨਾਲ ਚੱਲ ਰਹੀਆਂ ਸੰਗਤਾਂ ਲਈ ਥਾਂ ਥਾਂ ਉਤੇ ਸ਼ਰਧਾਲੂਆਂ ਵੱਲੋਂ ਲੰਗਰ ਲਗਾਏ ਗਏ ਸਨ ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ