ਪੱਤਰਕਾਰਾਂ 'ਤੇ ਪਰਚੇ ਦਰਜ ਕਰਨਾ ਲੋਕਤੰਤਰ ਉਤੇ ਸਿੱਧਾ ਹਮਲਾ : ਗੁਰਪ੍ਰੀਤ ਸਿੰਘ ਚੀਦਾ
ਭਲੱਥ, 4 ਜਨਵਰੀ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਗੱਲਬਾਤ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਬਣੇ ਪੱਤਰਕਾਰਾਂ ਮਨਿੰਦਰਜੀਤ ਸਿੰਘ ਸਿੱਧੂ, ਸੀਨੀਅਰ ਪੱਤਰਕਾਰ ਮਿੰਟੂ ਗੁਰੂਸਰੀਆ ਤੇ ਆਰ. ਟੀ. ਆਈ. ਕਾਰਕੁੰਨ ਮਾਣਕ ਗੋਇਲ ਸਮੇਤ ਦਸ ਜਣਿਆਂ 'ਤੇ ਝੂਠੇ ਕੇਸ ਪਾਉਣ ਦੀ ਪੇਂਡੂ ਮਜ਼ਦੂਰ ਯੂਨੀਅਨ ਨਿਖੇਧੀ ਕਰਦੀ ਹੈ। ਉਨ੍ਹਾਂ ਨੇ ਪੱਤਰਕਾਰਾਂ ਤੇ ਆਰ. ਟੀ. ਆਈ. ਕਾਰਕੁੰਨਾਂ 'ਤੇ ਪਰਚੇ ਕਰਨੇ ਮੀਡੀਆ ਦੀ ਆਜ਼ਾਦੀ ਅਤੇ ਸੱਤਾ ਨੂੰ ਸਵਾਲ ਪੁੱਛਣ ਦੇ ਜਮਹੂਰੀ ਹੱਕਾਂ ਦਾ ਕਤਲ ਕਰਾਰ ਦਿੱਤਾ, ਜੋ ਲੋਕਤੰਤਰ ਉਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜ਼ੁਬਾਨਬੰਦੀ ਵਰਗੇ ਕੋਝੇ ਹੱਥਕੰਡੇ ਅਪਣਾ ਰਹੀ ਹੈ।
;
;
;
;
;
;
;
;