ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰਮਦਾਸ ਦੇ ਸ਼ਹੀਦ ਪਰਗਟ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ
ਅਜਨਾਲਾ, ਰਮਦਾਸ, ਗੱਗਮਾਹਲ, 4 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਸ੍ਰੀਨਗਰ ਦੇ ਅਨੰਤਨਾਗ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਕਸਬਾ ਰਮਦਾਸ ਦੇ ਜਵਾਨ ਪ੍ਰਗਟ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਇਹਾਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਿੰਡ ਰਮਦਾਸ ਦੇ ਰਹਿਣ ਵਾਲੇ ਭਾਰਤੀ ਫੌਜ ਦੇ ਨਾਇਬ ਸੂਬੇਦਾਰ ਪ੍ਰਗਟ ਸਿੰਘ ਦੇ ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ।
ਸ਼ਹੀਦ ਜਵਾਨ ਦੇ ਦੇਸ਼ ਖ਼ਾਤਿਰ ਹੌਸਲੇ ਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦੇ ਹਾਂ ਅਤੇ ਨਾਲ ਹੀ ਪਰਿਵਾਰ ਨਾਲ ਦਿਲੋਂ ਹਮਦਰਦੀ। ਔਖੇ ਸਮੇਂ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ। ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ।
;
;
;
;
;
;
;
;
;