ਕਿੰਨੂੰ ਚੋਰੀ ਕਰਨ ਵਾਲੇ ਦੋ ਵਿਅਕਤੀ ਗੱਡੀਆਂ ਸਣੇ ਕਾਬੂ
ਅਬੋਹਰ, 4 ਜਨਵਰੀ- ਥਾਣਾ ਬਹਾਵਵਾਲਾ ਦੀ ਪੁਲਿਸ ਵਲੋਂ ਮਿਲੀ ਸ਼ਿਕਾਇਤ ਦੇ ਆਧਾਰ ਉਤੇ ਬਾਗ ਵਿਚੋਂ ਕਿੰਨੂੰ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗੱਡੀਆਂ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨੇ ਦੱਸਿਆ ਕਿ ਕੁਲਾਰ ਨਿਵਾਸੀ ਕਾਂਤਾ ਰਾਣੀ ਵਲੋਂ ਇਕ ਦਰਖਾਸਤ ਦਿੱਤੀ ਗਈ ਸੀ ਕਿ ਉਨ੍ਹਾਂ ਦੇ 35 ਕਿੱਲਿਆਂ ਦੇ ਬਾਗ ਵਿਚੋਂ ਕਿੰਨੂੰ ਚੋਰੀ ਹੋ ਗਏ ਹਨ। ਪੁਲਿਸ ਵਲੋਂ ਜਾਂਚ ਕਰਨ ਤੋਂ ਬਾਅਦ ਦੋ ਵਿਅਕਤੀ ਗੱਡੀਆਂ ਸਮੇਤ ਕਾਬੂ ਕੀਤੇ ਗਏ ਹਨ। ਇਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
;
;
;
;
;
;
;
;