ਮਹਿਲ ਕਲਾਂ 'ਚ ਦਸਮੇਸ਼ ਪਿਤਾ ਜੀ ਦੀ ਯਾਦ 'ਚ ਤਿੰਨ ਰੋਜ਼ਾ ਧਾਰਮਿਕ ਸਮਾਗਮ ਆਰੰਭ
ਮਹਿਲ ਕਲਾਂ, 4 ਜਨਵਰੀ (ਅਵਤਾਰ ਸਿੰਘ ਅਣਖੀ)-ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਤਿੰਨ ਰੋਜ਼ਾ ਧਾਰਮਿਕ ਸਮਾਗਮ ਇਤਿਹਾਸਕ ਗੁਰਦੁਆਰਾ ਸਾਹਿਬ ਛੇਵੀ ਪਾਤਸ਼ਾਹੀ ਮਹਿਲ ਕਲਾਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ੁਰੂ ਹੋ ਗਏ ਹਨ। ਇਸ ਸਬੰਧੀ ਕਮੇਟੀ ਪ੍ਰਧਾਨ ਸ਼ੇਰ ਸਿੰਘ ਅਨੁਸਾਰ 5 ਜਨਵਰੀ ਨੂੰ ਦਸਮੇਸ਼ ਪਿਤਾ ਦੀ ਯਾਦ ਵਿਚ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾਵੇਗਾ।
ਸਮਾਪਤੀ ਸਮਾਗਮ ਸਮੇਂ 6 ਜਨਵਰੀ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਵੱਖ-ਵੱਖ ਰਾਗੀ ਜਥਿਆਂ ਦੁਆਰਾ ਗੁਰਇਤਿਹਾਸ ਸੁਣਾਇਆ ਜਾਵੇਗਾ। ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ।
;
;
;
;
;
;
;
;