JALANDHAR WEATHER

ਪਾਕਿ ਵਿਖੇ ਨਿਕਾਹ ਕਰਵਾ ਕੇ ਬਦਨਾਮੀ ਕਰਾਉਣ ਵਾਲੀ ਮਹਿਲਾ ਨੂੰ ਫੜ ਕੇ ਵਤਨ ਭੇਜਣ ਨਾਲ ਸਿੱਖ ਭਾਈਚਾਰੇ ਦੀ ਚੜ੍ਹਦੀ ਕਲਾ ਹੋਈ-ਮਹਿੰਦਰਪਾਲ ਸਿੰਘ

ਅਟਾਰੀ ਸਰਹੱਦ, 5 ਜਨਵਰੀ (ਰਜਿੰਦਰ ਸਿੰਘ ਰੂਬੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੋਂ ਇਕ ਦਿਨ ਪਹਿਲਾਂ ਸਰਬਜੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸਾਬਕਾ ਐਮਪੀਏ ਮਹਿੰਦਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸਰਬਜੀਤ ਕੌਰ ਦੇ ਧਰਮ ਪਰਿਵਰਤਨ ਨਾਲ ਕੋਈ ਇਤਰਾਜ਼ ਨਹੀਂ ਹੈ, ਪਰ ਜਿਸ ਤਰੀਕੇ ਨਾਲ ਉਸ ਨੇ ਧਾਰਮਿਕ ਜਥੇ ਦੀ ਆੜ ਲੈ ਕੇ ਜੋ ਕੁਝ ਕੀਤਾ, ਉਸਨੂੰ ਨਾ ਕੋਈ ਸਿੱਖ ਅਤੇ ਨਾ ਹੀ ਪੂਰੇ ਸੰਸਾਰ ਦੀ ਸੰਗਤ ਕਦੇ ਵੀ ਬਰਦਾਸ਼ਤ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਅੱਜ ਪਾਕਿਸਤਾਨ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਮਹਿੰਦਰਪਾਲ ਸਿੰਘ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਕਿਸੇ ਨੂੰ ਵੀ ਆਪਣੇ ਨਿੱਜੀ ਮਕਸਦਾਂ ਲਈ ਧਰਮ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਸ ਔਰਤ ਵੱਲੋਂ ਕੀਤੇ ਗਏ ਇਸ ਕੰਮ ਦੀ ਦੁਨੀਆ ਭਰ ਵਿਚ ਨਿੰਦਾ ਕੀਤੀ ਗਈ।

ਉਨ੍ਹਾਂ ਨੇ ਕਿਹਾ ਕਿ ਸਮੂਹ ਸੰਗਤਾਂ ਨੂੰ ਵਧਾਈ ਦਿੰਦਾ ਹਾਂ ਕਿ ਸਰਬਜੀਤ ਕੌਰ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਮੂਹ ਸੰਗਤਾਂ ਨੂੰ ਵਧਾਈ ਦਿੰਦਾ ਹਾਂ ਅਤੇ ਆਪਣੇ ਸਾਰੇ ਦੋਸਤਾਂ ਅਤੇ ਸੰਗਤਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਆਪਣੀਆਂ ਅਸੀਸਾਂ ਨਾਲ ਇਸ ਕੇਸ ਵਿਚ ਸਾਡੀ ਮਦਦ ਕੀਤੀ। ਗੁਰੂ ਪਾਤਸ਼ਾਹ ਦੀ ਕਿਰਪਾ ਨਾਲ ਅਸੀਂ ਇਸ ਮਾਮਲੇ ਵਿਚ ਕਾਮਯਾਬੀ ਹਾਸਲ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ