ਬਦਮਾਸ਼ਾਂ ਵਲੋਂ ਪੁਲਿਸ ਪਾਰਟੀ ’ਤੇ ਫਾਇਰਿੰਗ, ਪੁਲਿਸ ਦੀ ਗੋਲੀ ਲੱਗਣ ਨਾਲ 2 ਜ਼ਖਮੀ
ਤਰਨਤਾਰਨ, 5 ਜਨਵਰੀ-ਕਸਬਾ ਫਤਿਆਬਾਦ ਵਿਖੇ ਪੁਲਿਸ ਪਾਰਟੀ ’ਤੇ 2 ਨੌਜਵਾਨਾਂ ਵਲੋਂ ਫਾਇਰਿੰਗ ਕਰ ਦਿੱਤੀ ਗਈ। ਇਸ ਗੋਲੀਬਾਰੀ ਦੌਰਾਨ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ।
ਜ਼ਖਮੀ ਹੋਏ ਨੌਜਵਾਨਾਂ ਦੀ ਪਛਾਣ ਸੁਖਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਨੂੰ ਪੁਲਿਸ ਪਾਰਟੀ ਨੇ ਆਪਣੀ ਹਿਰਾਸਤ ਵਿਚ ਲੈਣ ਤੋਂ ਬਾਅਦ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਦਾਖਲ ਕਰਵਾਇਆ। ਹਮਲਾਵਰਾਂ ਦੇ ਕਬਜੇ ਵਿਚੋਂ 2 ਪਿਸਤੌਲ ਅਤੇ ਮੋਟਰਸਾਈਕਲ ਬਰਾਮਦ ਹੋਇਆ ਹੈ।
ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਫਤਿਆਬਾਦ ਵਿਖੇ ਪੁਲਿਸ ਪਾਰਟੀ ਨੇ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ 2 ਸ਼ੱਕੀ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਈਕਲ ਸਵਾਰਾਂ ਨੇ ਪੁਲਿਸ ਪਾਰਟੀ ਉਪਰ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਪੁਲਿਸ ਪਾਰਟੀ ਵਲੋਂ ਜਵਾਬੀ ਕਾਰਵਾਈ ਕਰਦਿਆਂ ਫਾਇਰਿੰਗ ਕੀਤੀ ਗਈ। ਇਸ ਮੁਕਾਬਲੇ ਵਿਚ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਪਾਸੋਂ 2 ਪਿਸਤੌਲ ਬਰਾਮਦ ਹੋਏ ਹਨ ਅਤੇ ਇਹ ਨੌਜਵਾਨ ਫਿਰੌਤੀਆਂ ਮੰਗਦੇ ਸਨ। ਜ਼ਖਮੀ ਹੋਏ ਨੌਜਵਾਨਾਂ ਦੀ ਪਛਾਣ ਸੁਖਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ।
;
;
;
;
;
;
;
;