ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
ਨਵੀਂ ਦਿੱਲੀ, 5 ਜਨਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਿੱਲੀ ਦੇ ਦੌਰੇ 'ਤੇ ਹਨ। ਉਨ੍ਹਾਂ ਨੇ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ। ਇਨ੍ਹਾਂ ਮੁਲਾਕਾਤਾਂ ਤੋਂ ਬਾਅਦ ਕੈਬਨਿਟ ਵਿਸਥਾਰ ਬਾਰੇ ਚਰਚਾ ਤੇਜ਼ ਹੋ ਗਈ ਹੈ। ਹਾਲ ਹੀ ਵਿਚ ਇਸ ਮੁੱਦੇ 'ਤੇ ਮੁੱਖ ਮੰਤਰੀ ਯੋਗੀ ਦੇ ਨਿਵਾਸ 'ਤੇ ਨਵ-ਨਿਯੁਕਤ ਭਾਜਪਾ ਪ੍ਰਧਾਨ ਪੰਕਜ ਚੌਧਰੀ ਨਾਲ ਇਕ ਲੰਬੀ ਮੀਟਿੰਗ ਹੋਈ।
ਅੱਜ ਮੁੱਖ ਮੰਤਰੀ ਯੋਗੀ ਦੇ ਇਸ ਸੰਬੰਧ ਵਿਚ ਭਾਜਪਾ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕਰਨ ਦੀ ਉਮੀਦ ਹੈ। ਭਾਜਪਾ ਸੂਤਰਾਂ ਅਨੁਸਾਰ ਮੁੱਖ ਮੰਤਰੀ ਨੇ ਅਜੇ ਤੱਕ ਨਿਤਿਨ ਨਬੀਨ ਨਾਲ ਮੁਲਾਕਾਤ ਨਹੀਂ ਕੀਤੀ ਹੈ। ਇਹ ਉਨ੍ਹਾਂ ਨਾਲ ਪਹਿਲੀ ਰਸਮੀ ਮੁਲਾਕਾਤ ਹੈ। ਰਾਜਨੀਤਕ ਹਲਕਿਆਂ ਵਿਚ ਇਹ ਵੀ ਚਰਚਾ ਹੈ ਕਿ ਮੁੱਖ ਮੰਤਰੀ ਨਿਤਿਨ ਨਬੀਨ ਨਾਲ ਕੈਬਨਿਟ ਵਿਸਥਾਰ 'ਤੇ ਚਰਚਾ ਕਰ ਸਕਦੇ ਹਨ, ਹਾਲਾਂਕਿ ਇਸ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ।
;
;
;
;
;
;
;
;