ਇਤਿਹਾਸਿਕ ਗੁਰਦੁਆਰਾ ਰਾਮ ਟਾਹਲੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
ਚੋਗਾਵਾਂ/ਅੰਮ੍ਰਿਤਸਰ, 5 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਤਪ ਅਸਥਾਨ ਸੰਤ ਬਾਬਾ ਮੰਗਲ ਸਿੰਘ ਗੁਰਦੁਆਰਾ ਰਾਮ ਟਾਹਲੀ ਸਾਹਿਬ ਪਿੰਡ ਕੱਕੜ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਦੀ ਅਗਵਾਈ ਹੇਠ ਸਜਾਇਆ ਗਿਆ।
ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਤੋਂ ਉਪਰੰਤ ਫੁੱਲਾਂ ਨਾਲ ਸ਼ਿੰਗਾਰੀ ਗੱਡੀ 'ਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸੁਸ਼ੋਭਿਤ ਸੀ, ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਅਰਦਾਸ ਕਰਕੇ ਕੀਤੀ ਗਈ। ਉਪਰੰਤ ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ। ਪਿੰਡ ਦੇ ਸਾਬਕਾ ਸਰਪੰਚ ਮੇਜਰ ਸਿੰਘ, ਮਿਲਕ ਪਲਾਂਟ ਵੇਰਕਾ ਦੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਬਿੱਟੂ, ਬਾਬਾ ਜਗੀਰ ਸਿੰਘ, ਬਾਬਾ ਸਤਨਾਮ ਸਿੰਘ, ਪ੍ਰਧਾਨ ਜਗਦੀਸ਼ ਸਿੰਘ ਗੁਰਦੁਆਰਾ ਭਾਈ ਗਰੀਬ ਦਾਸ ਜੀ, ਪਿਆਰਾ ਸਿੰਘ ਮੈਂਬਰ, ਅਜੀਤ ਸਿੰਘ, ਨਰਿੰਦਰ ਸਿੰਘ ਰਾਠ, ਭੁਪਿੰਦਰ ਸਿੰਘ ਰਾਠ, ਗੁਰਸ਼ਰਨ ਸਿੰਘ ਰਾਠ, ਅਵਤਾਰ ਸਿੰਘ ਰਾਠ, ਸੁਖਰਾਜਬੀਰ ਸਿੰਘ ਜੈਲਦਾਰ, ਹਰਿੰਦਰ ਸਿੰਘ ਜੈਲਦਾਰ, ਨਿਰਮਲ ਸਿੰਘ, ਸੁਰਜੀਤ ਸਿੰਘ, ਸਾਬਕਾ ਸਰਪੰਚ ਸੋਨੂ, ਦਰਸ਼ਨ ਸਿੰਘ ਆਦਿ ਸੇਵਾਦਾਰਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ।
;
;
;
;
;
;
;
;