ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨੰਗੇ ਪੈਰੀਂ ਚੱਲ ਕੇ ਆਵਾਂਗਾ- ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 5 ਜਨਵਰੀ- ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਉਤੇ ਤਲਬ ਕੀਤਾ ਹੈ।
ਇਸ ਮਾਮਲੇ ਉਤੇ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਲਿਖਿਆ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਸਿਰ ਮੱਥੇ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਵਜੋਂ ਨਹੀਂ, ਸਗੋਂ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨੰਗੇ ਪੈਰੀਂ ਚੱਲ ਕੇ ਆਉਣਗੇ। ਉਨ੍ਹਾਂ ਅੱਗੇ ਲਿਖਿਆ ਹੈ ਕਿ ਹਾਲਾਂਕਿ ਉਸ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦੇਸ਼ ਦੇ ਰਾਸ਼ਟਰਪਤੀ ਆ ਰਹੇ ਹਨ, ਪਰ ਉਨ੍ਹਾਂ ਲਈ ਸ੍ਰੀ ਅਕਾਲ ਤਖਤ ਸਾਹਿਬ ਸਭ ਤੋਂ ਉਤਮ ਹਨ। ਉਨ੍ਹਾਂ ਦਾ ਹੁਕਮ ਸਿਰ ਮੱਥੇ ਹੈ, ਸੀ ਤੇ ਹਮੇਸ਼ਾ ਰਹੇਗਾ।
;
;
;
;
;
;
;
;