JALANDHAR WEATHER

2 ਬੱਸਾਂ ਅਤੇ ਟਰੈਕਟਰ ਟਰਾਲੀ ਦੀ ਜ਼ਬਰਦਸਤ ਟੱਕਰ ਵਿਚ ਦਰਜਨ ਤੋਂ ਵੱਧ ਵਿਅਕਤੀ ਗੰਭੀਰ ਜ਼ਖ਼ਮੀ

ਹਰੀਕੇ ਪੱਤਣ, 5 ਜਨਵਰੀ (ਸੰਜੀਵ ਕੁੰਦਰਾ)- ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਹਰੀਕੇ ਪੱਤਣ ਵਿਖੇ ਪੈਲੇਸ ਦੇ ਨਜ਼ਦੀਕ 2 ਬੱਸਾਂ ਅਤੇ ਇੱਟਾਂ ਨਾਲ ਲੱਦੀ ਟਰੈਕਟਰ ਟਰਾਲੀ ਦੀ ਭਿਆਨਕ ਟੱਕਰ ਵਿਚ ਦਰਜਨ ਤੋਂ ਵੱਧ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਇਸ ਦੌਰਾਨ ਦੋਵੇਂ ਬੱਸਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਅਤੇ ਇੱਟਾਂ ਨਾਲ ਭਰੀ ਟਰੈਕਟਰ ਟਰਾਲੀ ਬੱਸ ਵਿਚ ਧਸ ਗਈ, ਜਿਸ ਨਾਲ ਸਵਾਰੀਆਂ ਦਾ ਵੱਡਾ ਨੁਕਸਾਨ ਹੋਇਆ। ਸਵਾਰੀਆਂ ਨੂੰ ਬਹੁਤ ਸੱਟਾਂ ਲੱਗੀਆ। ਮੌਕੇ 'ਤੇ ਥਾਣਾ ਹਰੀਕੇ ਦੇ ਐਸ.ਐਚ.ਓ. ਬਲਬੀਰ ਸਿੰਘ ਤੁਰੰਤ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਣ ਲਈ ਪ੍ਰਬੰਧ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ