ਟਰਾਲੀ ਤੇ ਤੂੜੀ ਵਾਲੇ ਕਮਰੇ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
ਜਲੰਧਰ , 6 ਜਨਵਰੀ- ਜਲੰਧਰ ਦੇ ਪਿੰਡ ਸੰਗ ਢੇਸੀਆਂ ਵਿਖੇ ਇਕ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੂਹ ਦੇ ਮਾਲਕ ਗੁਰਿੰਦਰ ਸਿੰਘ ਉਰਫ਼ ਗਿੰਦੀ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਆਪਣੇ ਖੂਹ ’ਤੇ ਪਹੁੰਚੇ ਤਾਂ ਉਨ੍ਹਾਂ ਨੇ ਵੇਖਿਆ ਕਿ ਸ਼ਰਾਰਤੀ ਅਨਸਰਾਂ ਵਲੋਂ ਟਰਾਲੀ ਅਤੇ ਤੂੜੀ ਰੱਖਣ ਵਾਲੇ ਕਮਰੇ ਨੂੰ ਅੱਗ ਲਗਾਈ ਹੋਈ ਸੀ। ਅੱਗ ਦੀ ਭਿਆਨਕਤਾ ਦੇਖਦਿਆਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ’ਤੇ ਪਹੁੰਚ ਕੇ ਕਾਫ਼ੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ।
ਇਸ ਅੱਗ ਕਾਰਨ ਲਗਭਗ 4 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ, ਜਦਕਿ ਟਰਾਲੀ ਦੇ ਚਾਰੋਂ ਟਾਇਰ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਏ।
;
;
;
;
;
;
;
;