ਕੜਾਕੇ ਦੀ ਠੰਢ ਵਿਚ ਰੋਡ ਸੰਘਰਸ਼ ਕਮੇਟੀ ਨੇ ਐਕਸਪ੍ਰੈਸ ਵੇਅ ਤੇ ਦੂਜੇ ਦਿਨ ਵੀ ਅਣਮਿੱਥੇ ਸਮੇਂ ਦਾ ਧਰਨਾ ਜਾਰੀ ਰੱਖਿਆ
ਸੁਲਤਾਨਪੁਰ ਲੋਧੀ,7 ਜਨਵਰੀ (ਥਿੰਦ ) - ਰੋਡ ਸੰਘਰਸ਼ ਕਮੇਟੀ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਐਕਸਪ੍ਰੈੱਸ ਵੇਅ ਲਈ ਅਕਵਾਇਰ ਕੀਤੀਆਂ ਜ਼ਮੀਨਾਂ ਦੇ ਮੁਆਵਜੇ ਅਤੇ ਹੋਰ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਅਣਮਿਥੇ ਸਮੇਂ ਦਾ ਧਰਨਾ ਅੱਜ ਕੜਾਕੇ ਦੀ ਠੰਢ ਵਿਚ ਦੂਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਕਿਸਾਨਾਂ ਨੇ ਨੈਸ਼ਨਲ ਹਾਈਵੇ ਅਥਾਰਟੀ, ਪ੍ਰਸ਼ਾਸਨ ਅਤੇ ਡੀ. ਆਰ. ਓ. ਕਪੂਰਥਲਾ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਐਲਾਨ ਕੀਤਾ ਕਿ ਜੇ 8 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਵਿਚ ਕੋਈ ਫ਼ੈਸਲਾ ਨਾ ਲਿਆ ਗਿਆ ਤਾਂ ਇਹ ਧਰਨਾ ਇਸੇ ਤਰ੍ਹਾਂ ਵੱਡੇ ਪੱਧਰ 'ਤੇ ਜਾਰੀ ਰੱਖਿਆ ਜਾਵੇਗਾ ਅਤੇ ਨਿਰਮਾਣ ਕਾਰਜ ਨਹੀਂ ਹੋਣ ਦਿੱਤੇ ਜਾਣਗੇ। ਅੱਜ ਦੇ ਧਰਨੇ ਵਿੱਚ ਮੌਜੂਦ ਰੋਡ ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਅੱਜ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ ਜੇਕਰ ਉਸ ਸਮੇਂ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇ ਥਾਰਟੀ ਨੇ ਜ਼ਮੀਨਾਂ ਦੇ ਮੁੱਲ ਸਹੀ ਨਿਸ਼ਚਿਤ ਕੀਤੇ ਹੁੰਦੇ ਤਾਂ ਅੱਜ ਪ੍ਰਭਾਵਿਤ ਕਿਸਾਨਾਂ ਨੂੰ ਅਦਾਲਤਾਂ ਦੇ ਧੱਕੇ ਨਾ ਖਾਣੇ ਪੈਂਦੇ। ਉਨ੍ਹਾਂ ਨੇ ਕਿਹਾ ਕਿ ਹਰਿਆਣੇ ਅਤੇ ਰਾਜਸਥਾਨ ਵਿਚ ਕਿਸਾਨਾਂ ਨੂੰ ਇਕ ਕਿੱਲੇ ਦੀ ਕੀਮਤ ਇਕ ਕਰੋੜ ਤੋਂ ਉੱਪਰ ਦਿੱਤੀ ਗਈ ਹੈ ਜਦਕਿ ਹਲਕਾ ਸੁਲਤਾਨਪੁਰ ਲੋਧੀ ਅੰਦਰ 20 ਤੋਂ 40 ਲੱਖ ਪ੍ਰਤੀ ਏਕੜ ਹੀ ਮੁਆਵਜ਼ਾ ਦਿੱਤਾ ਗਿਆ ਹੈ।
;
;
;
;
;
;
;