ਮੁੱਖ ਮੰਤਰੀ ਵਲੋਂ ਗੁਰੂ ਘਰਾਂ ਦੀਆਂ ਗੋਲਕਾਂ ਬਾਰੇ ਦਿੱਤੇ ਬਿਆਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ - ਭਾਈ ਛਾਜਲਾ
ਧਰਮਗੜ੍ਹ (ਸੰਗਰੂਰ), 8 ਜਨਵਰੀ (ਗੁਰਜੀਤ ਸਿੰਘ ਚਹਿਲ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰੂ ਘਰਾਂ ਦੀਆਂ ਗੋਲਕਾਂ ਸਬੰਧੀ ਦਿੱਤੇ ਗਏ ਬਿਆਨ ਨੂੰ ਲੈ ਕੇ ਸਿੱਖ ਜਥੇਬੰਦੀਆਂ, ਧਾਰਮਿਕ ਆਗੂਆਂ ਅਤੇ ਸੰਗਤ ਵਿਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਵੱਖ-ਵੱਖ ਧਾਰਮਿਕ ਜਥੇਬੰਦੀਆਂ ਨੇ ਮੁੱਖ ਮੰਤਰੀ ਦੇ ਇਸ ਬਿਆਨ ਨੂੰ ਬੇਤੁੱਕਾ ਅਤੇ ਗੁਰੂ ਘਰਾਂ ਦੀ ਮਰਯਾਦਾ ਦੇ ਉਲਟ ਕਰਾਰ ਦਿੰਦਿਆਂ ਕਿਹਾ ਹੈ ਕਿ ਅਜਿਹੀਆਂ ਟਿੱਪਣੀਆਂ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ।
ਮੁੱਖ ਮੰਤਰੀ ਵਲੋਂ ਗੋਲਕਾਂ ਖਿਲਾਫ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਆਲ ਇੰਡੀਆ ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਖ ਜਥੇਬੰਦੀਆਂ ਅਤੇ ਸਿੱਖ ਧਰਮ ਦੀ ਰਹਿਤ ਮਰਿਆਦਾ ਖਿਲਾਫ ਦਿੱਤੇ ਜਾ ਰਹੇ ਬੇਤੁੱਕੇ ਬਿਆਨ ਦੀ ਉਹ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਮੁਤਾਬਿਕ ਮੋਨੇ ਵਿਅਕਤੀਆਂ ਤੋਂ ਗੁਰੂ ਘਰਾਂ ਦੀਆਂ ਗੋਲਕਾਂ ਵਿਚ ਪੈਸੇ ਪਵਾਉਣ ਦਾ ਕਿਸੇ ਕੋਲ ਕੋਈ ਅਧਿਕਾਰ ਨਹੀਂ, ਜਿਸ ਕਰਕੇ ਗੁਰੂ ਘਰਾਂ ਵਿਚੋਂ ਗੋਲਕਾਂ ਚੁੱਕੀਆਂ ਜਾਣ ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਸ਼ਾਇਦ ਇਸ ਗੱਲ ਦਾ ਪਤਾ ਨਹੀਂ ਕਿ ਗੁਰੂ ਘਰਾਂ ਦੇ ਗ੍ਰੰਥੀਆਂ, ਰਾਗੀਆਂ, ਢਾਡੀਆਂ ਅਤੇ ਪ੍ਰਚਾਰਕਾਂ ਦੀ ਤਨਖਾਹ ਇਨ੍ਹਾਂ ਗੋਲਕਾਂ ਵਿਚੋਂ ਹੀ ਦਿੱਤੀ ਜਾਂਦੀ ਹੈ। ਜੇਕਰ ਗੁਰੂ ਘਰਾਂ ਵਿਚੋਂ ਇਹ ਗੋਲਕਾਂ ਚੁੱਕੀਆਂ ਜਾਂਦੀਆਂ ਹਨ ਤਾਂ ਅਨੇਕਾਂ ਹੀ ਸਿੱਖ ਧਰਮ ਦੇ ਪ੍ਰਚਾਰਕ, ਗ੍ਰੰਥੀ, ਰਾਗੀ, ਢਾਡੀ ਬੇਰੁਜ਼ਗਾਰ ਹੋ ਜਾਣਗੇ।
;
;
;
;
;
;
;