JALANDHAR WEATHER

ਮੁਹਾਲੀ ਜ਼ਿਲ੍ਹਾ ਅਦਾਲਤੀ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸੰਭਾਲਿਆ ਮੋਰਚਾ

ਐੱਸ. ਏ. ਐੱਸ. ਨਗਰ, 8 ਜਨਵਰੀ (ਕਪਿਲ ਵਧਵਾ)- ਮੁਹਾਲੀ ਜ਼ਿਲ੍ਹਾ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਪ੍ਰਾਪਤ ਹੋਈ ਹੈ। ਇਸ ਦੀ ਸੂਚਨਾ ਮਿਲਦੇ ਹੀ ਕੰਪਲੈਕਸ ਵਿਖੇ ਮੌਜੂਦ ਜੱਜਾਂ, ਵਕੀਲਾਂ, ਕੋਰਟ ਸਟਾਫ਼ ਅਤੇ ਲੋਕਾਂ ਨੂੰ ਓਥੋਂ ਤੁਰੰਤ ਬਾਹਰ ਕੱਢਿਆ ਗਿਆ। ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਮੋਰਚਾ ਸੰਭਾਲਿਆ। ਮੌਕੇ ਤੇ ਪੁੱਜੇ ਬੰਬ ਸਕੂਐਡ ਨੇ ਕੋਰਟ ਪਰਸਿਰ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ।

ਫਿਲਹਾਲ ਪੁਲਿਸ ਅਧਿਕਾਰੀਆਂ ਵਲੋਂ ਅਦਾਲਤੀ ਕੰਪਲੈਕਸ ਦੀ ਤਲਾਸ਼ੀ ਲਈ ਜਾ ਰਹੀਂ ਹੈ। ਸੂਤਰਾਂ ਅਨੁਸਾਰ ਅੱਜ ਦੁਪਹਿਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਈਮੇਲ ਐਡਰੈੱਸ ਉਤੇ ਅਦਾਲਤ ਨੂੰ ਵਿਸਫੋਟਕ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਜਿਸ ਤੋਂ ਬਾਅਦ ਪੁਲਿਸ ਹਰਕਤ ਵਿਚ ਆਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ